Last Updated:Jun 28, 2026 4:52 PM ISTਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1 ਜੁਲਾਈ ਨੂੰ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਹੈ। ਜਾਣੋ ਪੂਰੀ ਖ਼ਬਰ।CM ਭਗਵੰਤ ਮਾਨ ਨੇ 1 ਜੁਲਾਈ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਸ਼ਾਮ 4 ਵਜੇ ਹੋਵੇਗੀ ਮੀਟਿੰਗਚੰਡੀਗੜ੍ਹ: CM ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਹੈ। ਇਹ ਮੀਟਿੰਗ ਇਕ ਜੁਲਾਈ ਸ਼ਾਮ 4 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ।ਸਰਕਾਰੀ ਜਾਣਕਾਰੀ ਅਨੁਸਾਰ, ਇਸ ਕੈਬਨਿਟ ਮੀਟਿੰਗ ਵਿੱਚ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮਸਲਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਲੋਕ-ਹਿੱਤ ਨਾਲ ਸੰਬੰਧਿਤ ਕਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।ਹਾਲਾਂਕਿ, ਮੀਟਿੰਗ ਦਾ ਅਧਿਕਾਰਕ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ। ਸਿਆਸੀ ਅਤੇ ਪ੍ਰਸ਼ਾਸਕੀ ਹਲਕਿਆਂ ਦੀ ਨਜ਼ਰ ਇਸ ਬੈਠਕ ‘ਤੇ ਟਿਕੀ ਹੋਈ ਹੈ, ਕਿਉਂਕਿ ਇਸ ਦੌਰਾਨ ਸਰਕਾਰ ਵੱਲੋਂ ਕੁਝ ਮਹੱਤਵਪੂਰਨ ਐਲਾਨ ਕੀਤੇ ਜਾਣ ਦੀ ਉਮੀਦ ਹੈ।Read More
Rozana Times















