CM ਮਾਨ ਦਾ ਕਾਂਗਰਸ ਅਤੇ ਅਕਾਲੀ ਦਲ ‘ਤੇ ਨਿਸ਼ਾਨਾ, ਕਿਹਾ- ਪਿਛਲੀਆਂ ਸਰਕਾਰਾਂ ਨੇ ਜਵਾਨੀ ਕੀਤੀ ਬਰਬਾਦ |

0
1
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 1,210 ਗੁੰਮ ਹੋਏ ਮੋਬਾਈਲ ਫੋਨ ਬਰਾਮਦ

ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਵਿੱਚ ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਸੈਂਟਰ ਅਤੇ ਪਾਣੀ ਦੀ ਨਿਕਾਸੀ ਸਮੇਤ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਗ੍ਰਾਂਟ ਖਰਚ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਪਿਛਲੀਆਂ ਸਰਕਾਰਾਂ ‘ਤੇ CM ਮਾਨ ਦਾ ਤਿੱਖਾ ਹਮਲਾਲੋਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਪੰਜਾਬ ਦੀ ਜਵਾਨੀ ਅਤੇ ਸੂਬੇ ਦੇ ਵਿਕਾਸ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਭ੍ਰਿਸ਼ਟਾਚਾਰ ਨੇ ਸਿਸਟਮ ਵਿੱਚ ਆਪਣੀਆਂ ਜੜ੍ਹਾਂ ਮਜ਼ਬੂਤ ਕਰ ਲਈਆਂ ਸਨ ਅਤੇ ਆਮ ਕਾਰੋਬਾਰੀਆਂ ਨੂੰ ਵੀ ਕਥਿਤ ਤੌਰ ‘ਤੇ ਕਮਿਸ਼ਨਖੋਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਮੌਜੂਦਾ ਸਰਕਾਰ ਦਾ ਮਕਸਦ ਜਨਤਾ ਦੇ ਪੈਸੇ ਨੂੰ ਸਕੂਲਾਂ, ਹਸਪਤਾਲਾਂ, ਸੜਕਾਂ, ਸਿੰਜਾਈ ਅਤੇ ਹੋਰ ਬੁਨਿਆਦੀ ਸਹੂਲਤਾਂ ‘ਤੇ ਖਰਚ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ, “ਮੈਂ ਸਿਆਸਤ ਵਿੱਚ ਪੈਸਾ ਕਮਾਉਣ ਲਈ ਨਹੀਂ, ਸਗੋਂ ਪੰਜਾਬ ਨੂੰ ਬਦਲਣ ਲਈ ਆਇਆ ਹਾਂ। ਲੋਕਾਂ ਨੇ ਇੱਕ ਅਧਿਆਪਕ ਦੇ ਪੁੱਤਰ ‘ਤੇ ਜੋ ਭਰੋਸਾ ਜਤਾਇਆ ਹੈ, ਮੈਂ ਉਸ ਨੂੰ ਕਦੇ ਨਹੀਂ ਤੋੜਾਂਗਾ।”71 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾਰੋਜ਼ਗਾਰ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਤੋਂ ਵੱਧ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅਨੁਸਾਰ ਇਹ ਭਰਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਅਤੇ ਬਿਨਾਂ ਕਿਸੇ ਸਿਆਸੀ ਸਿਫ਼ਾਰਸ਼ ਦੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਬਰਾਬਰ ਮੌਕੇ ਦੇਣਾ ਹੈ ਤਾਂ ਜੋ ਉਨ੍ਹਾਂ ਦਾ ਭਵਿੱਖ ਪੈਸੇ ਜਾਂ ਸਿਆਸੀ ਪਹੁੰਚ ਦੀ ਬਜਾਏ ਯੋਗਤਾ ਅਤੇ ਮਿਹਨਤ ਦੇ ਆਧਾਰ ‘ਤੇ ਤੈਅ ਹੋਵੇ।ਸਿੱਖਿਆ ਦੇ ਖੇਤਰ ਵਿੱਚ ਪੰਜਾਬ ਪਹਿਲੇ ਨੰਬਰ ‘ਤੇ: CM ਮਾਨਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਾਲ 2022 ਵਿੱਚ ਸਰਕਾਰ ਬਣਨ ਸਮੇਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ‘ਤੇ ਸੀ, ਜਦਕਿ ਹੁਣ ਕੇਂਦਰ ਸਰਕਾਰ ਦੇ ਮੁਲਾਂਕਣ ਅਨੁਸਾਰ ਪੰਜਾਬ ਨੇ ਪ੍ਰਾਇਮਰੀ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ ਬਿਹਤਰ ਸਿਖਲਾਈ ਦੇਣ ਲਈ ਫਿਨਲੈਂਡ, ਸਿੰਗਾਪੁਰ ਅਤੇ ਆਈਆਈਐਮ ਵਰਗੀਆਂ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਅਤੇ ਬਿਹਤਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ ਪ੍ਰੀਖਿਆ ਵਿੱਚ ਕਾਰਗੁਜ਼ਾਰੀ ਵਿੱਚ ਵੀ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਅਨੁਸਾਰ ਸਾਲ 2021 ਵਿੱਚ 80 ਵਿਦਿਆਰਥੀਆਂ ਦੇ ਮੁਕਾਬਲੇ ਇਸ ਵਾਰ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ।90 ਫੀਸਦੀ ਘਰਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਦਾ ਲਾਭਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦੀ ਘਰ ਸਰਕਾਰ ਦੀ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਲੈ ਰਹੇ ਹਨ। ਇਸ ਨਾਲ ਆਮ ਪਰਿਵਾਰਾਂ ਦੇ ਘਰੇਲੂ ਖਰਚਿਆਂ ਵਿੱਚ ਰਾਹਤ ਮਿਲੀ ਹੈ ਅਤੇ ਉਹ ਬਚੇ ਹੋਏ ਪੈਸੇ ਬੱਚਿਆਂ ਦੀ ਪੜ੍ਹਾਈ, ਦਵਾਈਆਂ ਅਤੇ ਹੋਰ ਜ਼ਰੂਰੀ ਕੰਮਾਂ ‘ਤੇ ਖਰਚ ਕਰ ਸਕਦੇ ਹਨ। ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਲਗਭਗ 54 ਲੱਖ ਪਰਿਵਾਰਾਂ ਦੇ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਯੋਗ ਪਰਿਵਾਰਾਂ ਨੂੰ ਸਿਹਤ ਕਾਰਡ ਬਣਵਾਉਣ ਦੀ ਅਪੀਲ ਵੀ ਕੀਤੀ।ਕਿਸਾਨਾਂ ਲਈ 14 ਹਜ਼ਾਰ ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਦਾ ਦਾਅਵਾਖੇਤੀਬਾੜੀ ਅਤੇ ਸਿੰਜਾਈ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅਨੁਸਾਰ ਸੂਬੇ ਵਿੱਚ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਸਿੰਜਾਈ ਨੈੱਟਵਰਕ ਰਾਹੀਂ 18,000 ਕਿਊਸਿਕ ਪਾਣੀ ਖੇਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਉਪਲਬਧਤਾ ਵਧਣ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਵਿੱਚ ਮਦਦ ਮਿਲੇਗੀ। ਪੰਜਾਬ ਦੇ ਪਾਣੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਵੀ ਸਰਕਾਰ ਦੀ ਮੁੱਖ ਤਰਜੀਹ ਹੈ।ਪਹਿਲੀ ਦਸੰਬਰ ਨੂੰ ਮਾਵਾਂ-ਭੈਣਾਂ ਤੱਕ ਪਹੁੰਚੇਗੀ ਵਿੱਤੀ ਸਹਾਇਤਾਮਹਿਲਾ ਸਸ਼ਕਤੀਕਰਨ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਦਸੰਬਰ ਨੂੰ ਸੂਬੇ ਦੀਆਂ ਮਾਵਾਂ-ਭੈਣਾਂ ਤੱਕ ਵਿੱਤੀ ਸਹਾਇਤਾ ਮੁੜ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਦਾ ਮਾਣ-ਸਨਮਾਨ, ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ‘ਤੇ ਕੋਈ ਅਹਿਸਾਨ ਨਹੀਂ ਕਰ ਰਹੀ, ਸਗੋਂ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ।ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਹੱਲਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮੁੱਖ ਮਕਸਦ ਸਰਕਾਰ ਨੂੰ ਲੋਕਾਂ ਦੇ ਨੇੜੇ ਲਿਆਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਿੱਧਾ ਹੱਲ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰੋਗਰਾਮ ਦੌਰਾਨ ਮਿਲੀਆਂ ਜਾਇਜ਼ ਸ਼ਿਕਾਇਤਾਂ ਅਤੇ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਾਰਦਰਸ਼ੀ ਪ੍ਰਸ਼ਾਸਨ, ਜਵਾਬਦੇਹ ਸਰਕਾਰ ਅਤੇ ਬਰਾਬਰ ਮੌਕੇ ਚਾਹੁੰਦੇ ਹਨ। ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ, ਮਹਿਲਾ ਸ਼ਕਤੀਕਰਨ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਪਣੇ ਯਤਨ ਜਾਰੀ ਰੱਖੇਗੀ।ਮੁੱਖ ਮੰਤਰੀ ਨੇ ਅੰਤ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਸਰਕਾਰ ਸੂਬੇ ਨੂੰ ਖੁਸ਼ਹਾਲ ਅਤੇ ਅਗਾਂਹਵਧੂ ਬਣਾਉਣ ਲਈ ਲਗਾਤਾਰ ਕੰਮ ਕਰਦੀ ਰਹੇਗੀ।

Rozana Times

LEAVE A REPLY

Please enter your comment!
Please enter your name here