ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। CM ਮਾਨ ਨੇ ਬਾਜਵਾ ਦੇ ਵਿਧਾਨ ਸਭਾ ਹਲਕੇ ਕਾਦੀਆਂ ਵਿੱਚ ਕਥਿਤ ‘ਪਰਚਾ ਕਲਚਰ’ ਦਾ ਮੁੱਦਾ ਚੁੱਕਦਿਆਂ ਦੋਸ਼ ਲਗਾਇਆ ਕਿ ਜਿਹੜੇ ਲੋਕ ਗੱਲ ਨਹੀਂ ਮੰਨਦੇ, ਉਨ੍ਹਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰਵਾਏ ਜਾਂਦੇ ਹਨ। ਉਨ੍ਹਾਂ ਕਾਦੀਆਂ ਵਿੱਚ ਸੱਚਾਈ ਦਾ ਰਾਜ ਲਿਆਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਸਾਰੇ ਪਰਚੇ ਰੱਦ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਵਿਧਾਨ ਸਭਾ ਵਿੱਚ ਪ੍ਰਤਾਪ ਬਾਜਵਾ ਦੀ ਜਵਾਬ ਦੇਣ ਦੀ ਸਮਰੱਥਾ ’ਤੇ ਵੀ ਸਵਾਲ ਚੁੱਕੇ।







