CM ਮਾਨ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਖਤਮ, ਵੱਡਾ ਐਲਾਨ… |

0
18
Screenshot

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਹੋਈ।ਧੂਰੀ ਦੇ ਬੁਨਿਆਦੀ ਢਾਂਚੇ ਨੂੰ ਮਿਲੇਗੀ ਮਜ਼ਬੂਤੀ, ₹54.76 ਕਰੋੜ ਦਾ ਰੋਡ ਓਵਰ ਬ੍ਰਿਜ ਪ੍ਰਾਜੈਕਟ ਸ਼ੁਰੂ…ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਹੋਈ।ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਇੱਕ ਦਰਜਨ ਮੁਲਾਜ਼ਮ ਆਗੂਆਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਗੁਰਨਾਮ ਸਿੰਘ ਵਿਰਕ, ਭਜਨ ਸਿੰਘ ਗਿੱਲ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾਂ, ਤਰਸੇਮ ਸਿੰਘ ਭੱਠਲ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਧਨਵੰਤ ਭੱਠਲ, ਸਾਹਿਲ ਸ਼ਰਮਾ ਅਤੇ ਕੁਲਵਿੰਦਰ ਸਿੰਘ ਢਿੱਲੋਂ ਸ਼ਾਮਲ ਹਨ।ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮੁਲਾਜ਼ਮਾਂ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਆਖਿਆ ਹੈ ਕਿ ਗੱਲ਼ਬਾਤ ਸੁਖਾਵੇਂ ਮਾਹੌਲ ਵਿਚ ਹੋਈ ਹੈ। ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਗਈਆਂ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ 4-4% ਦੀ ਮਹਿੰਗਾਈ ਭੱਤੇ (DA) ਦੀਆਂ ਦੋ ਕਿਸ਼ਤਾਂ ਦਿੱਤੀਆਂ ਜਾਣਗੀਆਂ।ਦੱਸ ਦਈਏ ਕਿ ਪੰਜਾਬ ਦੇ ਮੁਲਾਜ਼ਮ ਡੀਏ (ਮਹਿੰਗਾਈ ਭੱਤਾ) ਦੇ ਬਕਾਏ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਦੇ ਰਾਹ ਉਤੇ ਸਨ। ਮੁਲਾਜ਼ਮਾਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 27 ਅਗਸਤ ਨੂੰ ਮੁੱਖ ਮੰਤਰੀ ਨੇ ਮੁਲਾਜ਼ਮ ਆਗੂਆਂ ਨੂੰ ਜਲੰਧਰ ਵਿਖੇ ਮੀਟਿੰਗ ਲਈ ਸੱਦਿਆ ਸੀ, ਪਰ ਇਹ ਬੈਠਕ ਐਨ ਮੌਕੇ ਉਤੇ ਰੱਦ ਕਰ ਦਿੱਤੀ ਗਈ ਸੀ। ਉਸ ਸਮੇਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਸੀ ਕਿ ਹੜਤਾਲ ਅਤੇ ਗੱਲਬਾਤ ਦੋਵੇਂ ਇੱਕੋ ਸਮੇਂ ਬਰਾਬਰ ਨਹੀਂ ਚੱਲ ਸਕਦੀਆਂ।Read More

Rozana Times

LEAVE A REPLY

Please enter your comment!
Please enter your name here