CM ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਸ਼੍ਰੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਸ਼੍ਰੀ ਦਰੋਪਦੀ ਮੁਰਮੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਮੁਲਾਕਾਤ ਬਹੁੱਤ ਸੁਖਾਵੇਂ ਮਾਹੌਲ ਵਿੱਚ ਹੋਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਜੀ ਨੂੰ ਅਸੀ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਮੂਰਮੁ ਜੀ ਵਲੋਂ ਵੀ ਉਨ੍ਹਾਂ ਦਾ ਸੱਦਾ ਸਵੀਕਾਰ ਕੀਤਾ ਗਿਆ ਹੈ ਉਹ ਜਲਦ ਹੀ ਪੰਜਾਬ ਆਉਣ ਦਾ ਯਤਨ ਕਰਨਗੇ। ਨਾਲ ਜੀ ਮਾਨ ਨੇ ਕਿਹਾ ਕਿ ਮੂਰਮੂ ਜੀ ਨੇ ਖੁੱਦ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਨਾਲ ਪੰਜਾਬੀਆਂ ਨਾਲ ਬਹੁੱਤ ਪਿਆਰ ਹੈ ਅਤੇ ਪੰਜਾਬ ਦਾ ਸੱਭਿਆਚਾਰ ਜਿਵੇਂ ਪਹਿਨਾਵਾ ਅਤੇ ਸਰੋਂ ਦਾ ਸਾਗ ਚੰਗਾ ਲਗਦਾ ਹੈ।

ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਰਮਨੀ ਜਾਣ ਦੇ ਮਾਮਲੇ ਬੋਲਦਿਆਂ ਕਿਹਾ ਕਿ ਕੁੱਝ ਜਰਮਨ ਕੰਪਨੀਆਂ ਹਨ ਜੌ ਪੰਜਾਬ ਵਿੱਚ ਬਿਜ਼ਨਸ ਕਰਨਾ ਚਾਹੁੰਦੀਆਂ ਹਨ। ਇਸ ਨਾਲ ਸਾਡੇ ਪੰਜਾਬ ਵਿੱਚ ਤਰੱਕੀ ਹੋਵੇਗੀ ਖੁਸ਼ਹਾਲੀ ਆਏਗੀ ਅਤੇ ਨੌਜਵਾਨਾਂ ਨੂੰ ਰੁਜਗਾਰ ਮਿਲੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਮੇਰਾ ਜ਼ਰਮਨ ਜਾਣ ਦਾ ਮਕਸਦ ਕੰਪਨੀਆਂ ਨੂੰ ਪੰਜਾਬ ਲਿਆਉਣਾ ਅਤੇ ਰੁਜਗਾਰ ਦੇ ਮੌਕੇ ਪੈਦਾ ਕਰਨਾ ਹੈ।

See also  ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ