CM ਮਾਨ ਨੇ ਪੰਜਾਬ ਦੇ ਮੁਲਾਜ਼ਮਾ ਨੂੰ ਦਿੱਤੀ ਵੱਡੀ ਸੌਗਾਤ, DA ‘ਚ ਕੀਤਾ 4 ਫੀਸਦੀ ਦਾ ਵਾਧਾ

CM ਮਾਨ ਨੇ ਪੰਜਾਬ ਦੇ ਮੁਲਾਜ਼ਮਾ ਨੂੰ ਦਿੱਤੀ ਵੱਡੀ ਸੌਗਾਤ, DA ‘ਚ ਕੀਤਾ 4 ਫੀਸਦੀ ਦਾ ਵਾਧਾ

CM Mann gave a big gift to the employees of Punjab, increased the DA by 4 percent

ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਸੀ। ਇਸ ਮੀਟਿੰਗ ਦੌਰਾਨ CM ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। CM ਮਾਨ ਨੇ ਮੁਲਾਜ਼ਮਾ ਦੇ DA ‘ਚ 4 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਖੁਦ ਸ਼ੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਹੈ।

ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ “ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ… ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ…DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।”

See also  ਰਾਘਵ ਤੇ ਪਰਿਣੀਤੀ ਚੋਪੜਾ ਲਗਾਤਾਰ ਸੁਰਖੀਆਂ ਵਿੱਚ