ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਹੁਣ ਲੋਕਾਂ ਵਿੱਚ ਇਹ ਕਹਿਣ ਜਾਣ ਦੀ ਲੋੜ ਨਹੀਂ ਕਿ “ਅਸੀਂ ਆਹ ਕਰਾਂਗੇ”, ਸਗੋਂ ਲੋਕਾਂ ਦੇ ਘਰ-ਘਰ ਜਾ ਕੇ ਇਹ ਦੱਸਣ ਦਾ ਸਮਾਂ ਹੈ ਕਿ “ਅਸੀਂ ਆਹ-ਆਹ ਕੰਮ ਕਰ ਦਿੱਤੇ ਹਨ ਅਤੇ ਗਰੰਟੀਆਂ ਤੋਂ ਵੱਧ ਕੇ ਵਾਅਦੇ ਪੂਰੇ ਕੀਤੇ ਹਨ।” ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ 2022 ਚੋਣਾਂ ਦੌਰਾਨ ਦਿੱਤੀਆਂ ਗਈਆਂ ਗਰੰਟੀਆਂ ਨੂੰ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੂਰਾ ਕਰ ਦਿੱਤਾ ਹੈ।ਇਸ ਤੋਂ ਇਲਾਵਾ ਉਹ ਕੰਮ ਵੀ ਕੀਤੇ ਗਏ ਹਨ ਜੋ ਕਿਸੇ ਮੈਨੀਫੈਸਟੋ ਜਾਂ ਗਰੰਟੀ ਕਾਰਡ ਵਿੱਚ ਨਹੀਂ ਸਨ ਲਿਖੇ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ 19 ਟੋਲ ਪਲਾਜ਼ੇ ਬੰਦ ਕਰਵਾਏ ਜਾ ਚੁੱਕੇ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਦੇ ਹਰ ਰੋਜ਼ 64 ਲੱਖ ਰੁਪਏ ਬਚ ਰਹੇ ਹਨ। ਵਿਰੋਧੀ ਪਾਰਟੀਆਂ ਵੱਲੋਂ ਫੈਲਾਏ ਜਾਂਦੇ ਭਰਮ-ਭੁਲੇਖਿਆਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਟੋਲ ਬੰਦ ਹੋਣ ਦੇ ਬਾਵਜੂਦ ਵੀ ਸੜਕਾਂ ਦੀ ਹਾਲਤ ਬਿਹਤਰ ਬਣਾਈ ਗਈ ਹੈ ਅਤੇ ਸੜਕਾਂ ਵਿੱਚ ਖੱਡੇ ਨਹੀਂ ਪੈਣ ਦਿੱਤੇ ਜਾ ਰਹੇ।ਸੜਕ ਸੁਰੱਖਿਆ ਫੋਰਸ (SSF) ਨੇ ਬਚਾਈਆਂ 2,700 ਤੋਂ ਵੱਧ ਜਾਨਾਂਸੜਕ ਹਾਦਸਿਆਂ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ‘ਸੜਕ ਸੁਰੱਖਿਆ ਫੋਰਸ’ (SSF) ਨੂੰ ਇੱਕ ਵੱਡਾ ਪੁੰਨ ਦਾ ਕੰਮ ਕਰਾਰ ਦਿੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲਾਂ ਹਰ ਸਾਲ ਲਗਭਗ 5,400 ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗਵਾ ਲੈਂਦੇ ਸਨ। ਪੰਜਾਬ ਦੇਸ਼ ਵਿੱਚ ਆਨ-ਦੀ-ਸਪੌਟ ਹਾਦਸਿਆਂ ਵਾਲੀਆਂ ਮੌਤਾਂ ਵਿੱਚ ਪਹਿਲੇ ਨੰਬਰ ‘ਤੇ ਆਉਂਦਾ ਸੀ, ਜਿਸ ਵਿੱਚ ਜਸਪਾਲ ਭੱਟੀ ਅਤੇ Ex CM ਗਿਆਨੀ ਜੈਲ ਸਿੰਘ ਵਰਗੀਆਂ ਵੱਡੀਆਂ ਸ਼ਖਸੀਅਤਾਂ ਵੀ ਸ਼ਾਮਲ ਸਨ।ਉਨ੍ਹਾਂ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦੇ ਰਾਜਸਭਾ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਮੰਨਿਆ ਹੈ ਕਿ SSF ਗਠਿਤ ਹੋਣ ਤੋਂ ਬਾਅਦ ਇੱਕ ਸਾਲ ਅੰਦਰ ਲਗਭਗ 2,700 ਲੋਕਾਂ ਦੀਆਂ ਜਾਨਾਂ ਬਚਾਈਆਂ ਗਈਆਂ ਹਨ। ਪੋਲਿਸ ਨੂੰ 142 ਅਤਿ-ਆਧੁਨਿਕ ਟੋਯੋਟਾ ਹੀਲਿਕਸ (‘ਝੋਟਾ ਗੱਡੀਆਂ’) ਦਿੱਤੀਆਂ ਗਈਆਂ ਹਨ। ਇਹ ਫੋਰਸ ਨਾ ਸਿਰਫ਼ ਜਾਨਾਂ ਬਚਾ ਰਹੀ ਹੈ, ਸਗੋਂ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰਾਂ ਦਾ ਕਰੋੜਾਂ ਰੁਪਏ ਦਾ ਸੋਨਾ ਅਤੇ ਕੈਸ਼ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾ ਕੇ ਇਮਾਨਦਾਰੀ ਦੀ ਮਿਸਾਲ ਵੀ ਕਾਇਮ ਕਰ ਰਹੀ ਹੈ।ਖੇਤੀਬਾੜੀ ਖੇਤਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਲਈ ਦਿਨ ਦੇ ਸਮੇਂ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਰਾਤ ਸਮੇਂ ਖੇਤਾਂ ਵਿੱਚ ਜਾਣ ਦੀ ਖੱਜਲ-ਖੁਆਰੀ ਤੋਂ ਮੁਕਤੀ ਮਿਲੀ ਹੈ। ਜੇਕਰ ਕਿਸੇ ਤਕਨੀਕੀ ਖਰਾਬੀ ਕਾਰਨ ਬਿਜਲੀ ਕੱਟਦੀ ਹੈ ਤਾਂ ਕਿਸਾਨਾਂ ਨੂੰ ਸੁਨੇਹਾ ਭੇਜ ਕੇ ਬਾਕੀ ਬਿਜਲੀ ਅਗਲੇ ਦਿਨ ਪੂਰੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਪੰਜਾਬ ਦੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਪਾਈਪਲਾਈਨਾਂ ਅਤੇ ਨਹਿਰੀ ਸੂਇਆਂ ਦਾ ਜਾਲ ਵਿਛਾਇਆ ਗਿਆ ਹੈ।ਪੰਜਾਬ ਵਿੱਚ 14,000 ਕਿਲੋਮੀਟਰ ਲੰਬੀਆਂ ਪਾਈਪਲਾਈਨਾਂ ਵਿਛਾ ਦਿੱਤੀਆਂ ਗਈਆਂ ਹਨ (ਜੋ ਕਿ ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਹੈ)। ਨਵੇਂ ਸਾਲ ਤੋਂ ਪਹਿਲਾਂ 6,000 ਕਿਲੋਮੀਟਰ ਹੋਰ ਪਾਈਪਲਾਈਨਾਂ ਪਾਈਆਂ ਜਾਣਗੀਆਂ। ਕੱਸੀਆਂ ਅਤੇ ਪਾਈਪਾਂ ਰਾਹੀਂ 18,000 ਕਿਊਸਿਕ ਲੀਟਰ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਗਿਆ ਹੈ, ਜੋ ਕਿ ਇੱਕ ਹੋਰ ਭਾਕੜਾ ਨਹਿਰ ਦੇ ਬਰਾਬਰ ਹੈ। ਇਸ ਉਪਰਾਲੇ ਨਾਲ ਪੰਜਾਬ ਦਾ ਧਰਤੀ ਹੇਠਲਾ ਪਾਣੀ 1 ਮੀਟਰ ਤੋਂ 5 ਮੀਟਰ ਤੱਕ ਉੱਪਰ ਆਇਆ ਹੈ ਅਤੇ ਰੋਂਤਾ ਵਰਗੇ ਪਿੰਡਾਂ ਵਿੱਚ ਪਹਿਲੀ ਵਾਰ ਪਾਈਪਲਾਈਨ ਰਾਹੀਂ ਪਾਣੀ ਪਹੁੰਚਣ ‘ਤੇ ਲੋਕ ਖੁਸ਼ੀ ਵਿੱਚ ਅਖੰਡ ਪਾਠ ਸਾਹਿਬ ਕਰਵਾ ਰਹੇ ਹਨ।ਘਰੇਲੂ ਬਿਜਲੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕੀਤਾ, ਜਿਸ ਨਾਲ ਅੱਜ ਪੰਜਾਬ ਦੇ ਬਹੁਗਿਣਤੀ ਘਰਾਂ ਦਾ ਬਿਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਰਕਾਰੀ ਸੰਪਤੀਆਂ ਵੇਚਦੀਆਂ ਸਨ, ਪਰ ‘ਆਪ’ ਸਰਕਾਰ ਨੇ ਗੋਇੰਦਵਾਲ ਸਾਹਿਬ ਵਾਲਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ। ਹੁਣ ਪੰਜਾਬ ਸਰਕਾਰ ਕੋਲ ਆਪਣੇ 3 ਸਰਕਾਰੀ ਥਰਮਲ ਪਲਾਂਟ ਅਤੇ ਆਪਣੀ ਕੋਲੇ ਦੀ ਖਾਣ ਹੈ।ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੁੱਦੇ ‘ਤੇ ਸੀ.ਐਮ. ਮਾਨ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ 71,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਇੱਕ ਰੁਪਿਆ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਲਰਕ ਦੀ ਨੌਕਰੀ ਲਈ ਵੀ 25-30 ਲੱਖ ਰੁਪਏ ਦੇ ‘ਟੈਚੀ’ ਭਰ ਕੇ ਦੇਣੇ ਪੈਂਦੇ ਸਨ, ਪਰ ਹੁਣ ਗਰੀਬ ਅਤੇ ਸਾਧਾਰਨ ਪਰਿਵਾਰਾਂ ਦੇ ਬੱਚੇ ਆਪਣੀ ਯੋਗਤਾ ਦੇ ਦਮ ‘ਤੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ।CM ਮਾਨ ਨੇ ਕਿਹਾ ਕਿ ਪੜ੍ਹਾਈ ਦੇ ਖੇਤਰ ਵਿੱਚ ਪੰਜਾਬ ਦੇਸ਼ ਭਰ ਵਿੱਚ 27ਵੇਂ ਨੰਬਰ ਤੋਂ ਛਾਲ ਮਾਰ ਕੇ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪਿੰਡ-ਪਿੰਡ ਖੇਡ ਸੱਭਿਆਚਾਰ ਸੁਰਜੀਤ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ, ਇਤਿਹਾਸ ਵਿੱਚ ਪਹਿਲੀ ਵਾਰ 27 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ (ਮੋਹਾਲੀ ਅਤੇ ਜਲੰਧਰ) ਵਿੱਚ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦਾ ਆਯੋਜਨ ਕੀਤਾ ਜਾ ਰਿਹਾ ਹੈ।ਭਗਵੰਤ ਮਾਨ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡਮੈਪ ਨਹੀਂ ਹੈ। ਕਾਂਗਰਸੀ ਆਗੂ ਸਿਰਫ਼ ਬਦਲਾਖੋਰੀ ਦੀ ਰਾਜਨੀਤੀ ਕਰਦੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਬਾਦਲ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਧਰਮ ਅਤੇ ਪੰਜਾਬ ਦੇ ਸਰਮਾਏ ਨੂੰ ਲੁੱਟਣ ਵਾਲਿਆਂ ਨੂੰ ਨਕਾਰ ਦਿੱਤਾ ਹੈ। ਭਾਜਪਾ ਦੀ ‘ਨਸ਼ਾ ਵਿਰੋਧੀ ਯਾਤਰਾ’ ‘ਤੇ ਸਵਾਲ ਚੁੱਕਦਿਆਂ ਸੀ.ਐਮ. ਮਾਨ ਨੇ ਕਿਹਾ ਕਿ 2007 ਤੋਂ 2017 ਤੱਕ ਅਕਾਲੀ-ਭਾਜਪਾ ਗਠਜੋੜ ਦੇ ਰਾਜ ਵਿੱਚ ਹੀ ਪੰਜਾਬ ‘ਚ ਨਸ਼ਾ ਫੈਲਿਆ ਸੀ।ਉਨ੍ਹਾਂ ਕਿਹਾ ਕਿ ਨਸ਼ੇ ਦੀਆਂ ਵੱਡੀਆਂ ਖੇਪਾਂ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਫੜੀਆਂ ਜਾਂਦੀਆਂ ਹਨ, ਇਸ ਲਈ ਭਾਜਪਾ ਨੂੰ ਪਹਿਲਾਂ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਨਸ਼ਾ ਬੰਦ ਕਰਨਾ ਚਾਹੀਦਾ ਹੈ। ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਏ.ਆਈ. (AI) ਦੀ ਵਰਤੋਂ ਕਰਕੇ ਨਕਲੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਕਰਨਗੀਆਂ, ਪਰ ਪੰਜਾਬ ਦੇ ਲੋਕ ਸਭ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਹੁਣ 5 ਸਾਲ ਦਾ ਸਰਕਾਰ ਚਲਾਉਣ ਦਾ ਸਫ਼ਲ ਤਜਰਬਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ‘ਤੇ ਭਰੋਸਾ ਜਤਾਉਣਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਅਤੇ ਨੰਬਰ ਵਨ ਪੰਜਾਬ ਬਣਾਉਣਗੇ।
- Advertisement -
Recent Posts
Most Popular
ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ...
ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਹਮਲਿਆਂ ਦੇ ਮੁੱਦੇ 'ਤੇ ਦਿੱਲੀ ਵੱਲੋਂ ਤਲਬ ਕਰਨ ਦੀ ਕੀਤੀ ਗਈ ਮੰਗ ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...
Valtoha on Chawla case | ਚਾਵਲਾ ਦੇ ਹੱਕ ‘ਚ ਆਏ ਵਲਟੋਹਾ, ਬਹਿਰੀਨ ਵਾਲੀ ਬੀਬੀ...
ਅਮਰਜੀਤ ਸਿੰਘ ਚਾਵਲਾ ਮਾਮਲੇ 'ਤੇ ਵਿਰਸਾ ਸਿੰਘ ਵਲਟੋਹਾ ਦਾ ਬਿਆਨ ਸਾਹਮਣੇ ਆਇਆ ਹੈ। ਵਲਟੋਹਾ ਨੇ ਚਾਵਲਾ ਦੇ ਹੱਕ 'ਚ ਬੋਲਦਿਆਂ ਕਿਹਾ ਕਿ ਉਹ ਜਲਦ...
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ...
ਬੀਤੇ ਹਫ਼ਤੇ ਦੀ ਮੁਹਿੰਮ ਦੌਰਾਨ 91 ਵਾਹਨਾਂ ਤੋਂ 3.25 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ, ਬਾਕੀ ਮਾਮਲਿਆਂ ਦੀ ਪੜਤਾਲ ਜਾਰੀ: ਹਰਪਾਲ ਸਿੰਘ ਚੀਮਾ ਟੈਕਸ ਚੋਰੀ...
‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ: ਕੇਵਲ ਢਿੱਲੋਂ ਨੇ ‘ਆਪ’ ਸਰਕਾਰ ‘ਤੇ ਸਾਧਿਆ |
ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ ਬਠਿੰਡਾ — ਕੇਂਦਰੀ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੋਮਵਾਰ ਨੂੰ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ;...
ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਪੁਲਿਸ ਟੀਮਾਂ ਵੱਲੋਂ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈਚੰਡੀਗੜ੍ਹ...















