Last Updated:Apr 04, 2026 7:56 PM ISTਬਠਿੰਡਾ ਦੇ ਐਡਵਾਂਸਡ ਕੈਂਸਰ ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਸ ਦੌਰੇ ਦਾ ਉਦੇਸ਼ ਸੰਸਥਾ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ਕਰਨਾ ਹੈ, ਨਾ ਕਿ ਕਮੀਆਂ ਲੱਭਣਾ। ਦੌਰੇ ਦਾ ਵਿਆਪਕ ਉਦੇਸ਼ ਇਸ ਨੂੰ ਪੂਰੇ ਸੂਬੇ ਲਈ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਿੱਚ ਬਦਲਣਾ ਹੈ।”CM ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਲਿਆ ਜਾਇਜ਼ਾ ਬਠਿੰਡਾ : ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ।ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਸ ਦੌਰੇ ਦਾ ਉਦੇਸ਼ ਸੰਸਥਾ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ਕਰਨਾ ਹੈ, ਨਾ ਕਿ ਕਮੀਆਂ ਲੱਭਣਾ। ਦੌਰੇ ਦਾ ਵਿਆਪਕ ਉਦੇਸ਼ ਇਸ ਨੂੰ ਪੂਰੇ ਸੂਬੇ ਲਈ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਿੱਚ ਬਦਲਣਾ ਹੈ।”ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਹਸਪਤਾਲ ਪਹਿਲਾਂ ਹੀ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਿਹਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਪੰਜਾਬ ਭਰ ਵਿੱਚ ਮੋਹਰੀ ਸਿਹਤ ਸੰਭਾਲ ਕੇਂਦਰ ਵਜੋਂ ਹੋਰ ਮਜ਼ਬੂਤ ਕੀਤਾ ਜਾਵੇ।”ਲਗਾਤਾਰ ਅਪਗ੍ਰੇਡੇਸ਼ਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰੇ ਦਾ ਉਦੇਸ਼ ਨੁਕਸ ਲੱਭਣਾ ਨਹੀਂ ਹੈ, ਸਗੋਂ ਇਸ ਸੰਸਥਾ ਨੂੰ ਸੂਬੇ ਭਰ ਵਿੱਚ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕਰਨਾ ਹੈ। ਦੌਰੇ ਦੌਰਾਨ ਮੈਂ ਇਸ ਅਹਿਮ ਸੰਸਥਾ ਦੀਆਂ ਜ਼ਮੀਨੀ ਹਕੀਕਤਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਉਣ ਲਈ ਸਾਰੇ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ।”ਮਰੀਜ਼ਾਂ ਦੇ ਇਲਾਜ ਨੂੰ ਬਿਹਤਰ ਬਣਾਉਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੰਸਥਾ ਵਿੱਚ ਕਈ ਲੋੜੀਂਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, “ਕਈ ਸਹੂਲਤਾਂ ਸ਼ੁਰੂ ਕਰਕੇ ਮਰੀਜ਼ਾਂ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ। ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚ ਸਕੇ।”ਇਲਾਜ ਦੇ ਤਰੀਕਿਆਂ ਨੂੰ ਆਧੁਨਿਕ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਸ਼ੁਰੂ ਕਰਨ ਲਈ ਜਲਦੀ ਤੋਂ ਜਲਦੀ ਜ਼ਰੂਰੀ ਕਦਮ ਚੁੱਕੇ ਜਾਣਗੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”ਸਟਾਫ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਇਸ ਸਮੇਂ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, “ਮੈਨੂੰ ਪਤਾ ਲੱਗਾ ਹੈ ਕਿ ਹਸਪਤਾਲ ਵਿੱਚ ਸਟਾਫ ਦੀ ਘਾਟ ਹੈ, ਇਸ ਲਈ ਵੱਡੇ ਜਨਤਕ ਹਿੱਤ ਵਿੱਚ ਹੋਰ ਸਟਾਫ ਦੀ ਭਰਤੀ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।”ਪੰਜਾਬ ਸਰਕਾਰ ਦੀ ਪਹੁੰਚਯੋਗ ਸਿਹਤ ਸੰਭਾਲ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਯੂਸ਼ਮਾਨ ਕਾਰਡ ਧਾਰਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਇਸ ਸਰਵੋਤਮ ਕੈਂਸਰ ਕੇਅਰ ਹਸਪਤਾਲ ਵਿੱਚ ਇਲਾਜ ਦੇ ਹੱਕਦਾਰ ਹਨ। ਪੰਜਾਬ ਸਰਕਾਰ ਸੂਬੇ ਦੇ ਸਾਰੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।”ਪੰਜਾਬੀ ਖਬਰਾਂ/ ਖਬਰਾਂ/Punjab/CM ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਲਿਆ ਜਾਇਜ਼ਾRead More
- Advertisement -
Recent Posts
Most Popular
ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ‘ਤੇ ਸਖ਼ਤ ਕਾਰਵਾਈ: ਜਬਰੀ ਵਸੂਲੀ ਅਤੇ ਗੈਂਗਵਾਰ ਦੇ ਮਾਮਲਿਆਂ ਕਈਆਂ...
ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀਆਂ ਦੇ ਪੰਜਾਬ ਨਾਲ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਇਸ ਸਮੇਂ ਜਬਰਨ ਵਸੂਲੀ, ਹਥਿਆਰਾਂ...
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ,...
ਸ੍ਰੀ ਮੁਕਤਸਰ ਸਾਹਿਬ, 10 ਮਈ- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ...
PSEB 10th Result 2026 LIVE: ਇਥੇ ਚੈੱਕ ਕਰੋ ਪੰਜਾਬ ਬੋਰਡ ਦਸਵੀਂ ਦਾ ਰਿਜ਼ਲਟ |...
Last Updated:May 11, 2026 9:39 AM ISTPSEB 10th Result 2026 LIVE: ਪੰਜਾਬ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਅੱਜ ਅਧਿਕਾਰਤ ਵੈੱਬਸਾਈਟ, pseb.ac.in 'ਤੇ ਜਾਰੀ...
Punjab Election- ਪੰਜਾਬ ਵਿਚ ਚੋਣਾਂ ਦੇ ਐਲਾਨ ਨੂੰ ਲੈ ਕੇ ਵੱਡੀ ਖਬਰ… | ਪੰਜਾਬ...
Last Updated:May 11, 2026 10:35 AM IST Punjab Municipal Corporation Election 2026- ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ...
ਪੰਜਾਬ: ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ! | ਪੰਜਾਬ ਖ਼ਬਰਾਂ
Last Updated:May 11, 2026 11:13 AM ISTPunjab Rain Alert: ਮੌਸਮ ਵਿਭਾਗ ਨੇ 11 ਮਈ ਤੋਂ ਸ਼ੁਰੂ ਹੋ ਕੇ ਚਾਰ ਦਿਨਾਂ ਲਈ ਪੰਜਾਬ ਲਈ ਪੀਲਾ...















