ਮੋਹਾਲੀ ਵਿੱਚ ਹੋਏ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਪੰਜਾਬ ਦੀ ਉਦਯੋਗਿਕ ਤਸਵੀਰ ਨੂੰ ਨਵਾਂ ਰੂਪ ਦੇਣ ਦੇ ਸੰਕੇਤ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਵੱਡੇ ਭਰੋਸੇ ਦਿੱਤੇ ਅਤੇ ਕਈ ਅਹਿਮ ਐਲਾਨ ਕੀਤੇ।CM ਮਾਨ ਦਾ ਉਦਯੋਗਪਤੀਆਂ ਸਾਹਮਣੇ ਪੰਜਾਬ ਲਈ ਵੱਡਾ ਐਲਾਨ…ਪੰਜਾਬ ਨੂੰ ਉਦਯੋਗਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਕਰਵਾਏ ਗਏ ਤਿੰਨ ਦਿਨਾਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਸਮਾਪਨ ਮੋਹਾਲੀ ਵਿੱਚ ਹੋਇਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼-ਵਿਦੇਸ਼ ਤੋਂ ਆਏ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਕਰਨ ਵਾਲੇ ਹਰ ਉਦਯੋਗਪਤੀ ਨੂੰ ਪੂਰਾ ਸਹਿਯੋਗ ਅਤੇ ਵੱਖ-ਵੱਖ ਰਿਆਇਤਾਂ ਦੇਣ ਲਈ ਵਚਨਬੱਧ ਹੈ।ਸੰਮੇਲਨ ਦੇ ਆਖਰੀ ਦਿਨ ਉਦਯੋਗ ਜਗਤ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੰਮੇਲਨ ਸੂਬੇ ਦੇ ਆਰਥਿਕ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤਿੰਨ ਦਿਨਾਂ ਦੇ ਸੰਮੇਲਨ ਦੌਰਾਨ ਹੋਈਆਂ ਚਰਚਾਵਾਂ ਅਤੇ ਨਿਵੇਸ਼ਕਾਂ ਦੀ ਦਿਲਚਸਪੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਉਦਯੋਗਿਕ ਵਿਕਾਸ ਲਈ ਇੱਕ ਮਜ਼ਬੂਤ ਮੰਜ਼ਿਲ ਬਣ ਰਿਹਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਸੰਮੇਲਨ ਦੌਰਾਨ ਲਗਭਗ 30 ਲੜੀਵਾਰ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਖੇਤਰਾਂ ਨਾਲ ਜੁੜੇ ਉਦਯੋਗਪਤੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਹ ਵਿਚਾਰ-ਵਟਾਂਦਰੇ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।ਉਨ੍ਹਾਂ ਐਲਾਨ ਕੀਤਾ ਕਿ ਇਸ ਸੰਮੇਲਨ ਦੌਰਾਨ ਮਿਲੇ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਇੱਕ ਖਾਸ ਸਮੀਖਿਆ ਸੈਸ਼ਨ ਵੀ ਕਰਵਾਇਆ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਿਵੇਸ਼ ਯੋਜਨਾਵਾਂ ਹਕੀਕਤ ਵਿੱਚ ਬਦਲ ਰਹੀਆਂ ਹਨ।ਪੰਜਾਬ ਦੇ ਲੋਕਾਂ ਦੇ ਜਜ਼ਬੇ ਅਤੇ ਮਿਹਨਤ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਦੁਨੀਆ ਭਰ ਵਿੱਚ ਆਪਣੀ ਮਿਹਨਤ, ਹਿੰਮਤ ਅਤੇ ਉਦਯੋਗੀ ਸੋਚ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ ਹੈ ਅਤੇ ਸਰਕਾਰ ਦਾ ਮਕਸਦ ਇਸ ਸਮਰੱਥਾ ਨੂੰ ਰੋਜ਼ਗਾਰ ਅਤੇ ਉਦਯੋਗ ਨਾਲ ਜੋੜਨਾ ਹੈ।ਉਨ੍ਹਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵਧਦੇ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਵੇਂ ਏਆਈ ਇੱਕ ਨਵਾਂ ਉਭਰਦਾ ਖੇਤਰ ਹੈ, ਪਰ ਮਨੁੱਖੀ ਦਿਮਾਗ ਅਤੇ ਉਸ ਦੀ ਸੋਚ ਇਸ ਤੋਂ ਵੀ ਵੱਧ ਮਹੱਤਵਪੂਰਨ ਹੈ। ਇਸ ਲਈ ਸੂਬਾ ਸਰਕਾਰ ਮਨੁੱਖੀ ਸਰੋਤਾਂ ਦੇ ਵਿਕਾਸ ‘ਤੇ ਵੀ ਖਾਸ ਧਿਆਨ ਦੇ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸੰਮੇਲਨ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਗੇ ਅਤੇ ਵਿਦੇਸ਼ਾਂ ਵੱਲ ਹੋ ਰਹੇ ਪਰਵਾਸ ਨੂੰ ਵੀ ਘਟਾਉਣ ਵਿੱਚ ਮਦਦਗਾਰ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਿਆਂਦਾ ਜਾਵੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲਣ।ਉਨ੍ਹਾਂ ਕਿਹਾ ਕਿ ਪਹਿਲਾਂ ਉਦਯੋਗਪਤੀਆਂ ਨਾਲ ਜ਼ਬਰਦਸਤੀ ਸਮਝੌਤੇ ਕਰਵਾਉਣ ਦੀ ਪ੍ਰਥਾ ਰਹੀ ਹੈ, ਪਰ ਹੁਣ ਇਹ ਪੁਰਾਣੀ ਸੋਚ ਖਤਮ ਹੋ ਚੁੱਕੀ ਹੈ। ਮੌਜੂਦਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਨਿਵੇਸ਼ ਲਈ ਅਨੁਕੂਲ ਮਾਹੌਲ ਬਣਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।ਮੁੱਖ ਮੰਤਰੀ ਨੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਧਰਤੀ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਪੰਜਾਬੀਆਂ ਦੀ ਮਹਿਮਾਨਨਵਾਜ਼ੀ ਅਤੇ ਮਿਹਨਤ ਦੀ ਭਾਵਨਾ ਦੁਨੀਆ ਭਰ ਵਿੱਚ ਮਸ਼ਹੂਰ ਹੈ ਅਤੇ ਇਹੀ ਗੁਣ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਖਾਸ ਬਣਾਉਂਦੇ ਹਨ।ਸੰਮੇਲਨ ਦੇ ਆਖਿਰ ਵਿੱਚ ਮੁੱਖ ਮੰਤਰੀ ਨੇ ਉਦਯੋਗਪਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਭਾਗੀਦਾਰੀ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਨਵਾਂ ਹੁਲਾਰਾ ਦੇਵੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇਸ਼ ਦਾ ਇੱਕ ਵੱਡਾ ਉਦਯੋਗਿਕ ਕੇਂਦਰ ਬਣ ਕੇ ਉਭਰੇਗਾ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਹਰਭਜਨ ਸਿੰਘ ਈਟੀਓ, ਬਰਿੰਦਰ ਗੋਇਲ ਅਤੇ ਮੁੱਖ ਸਕੱਤਰ ਕੇਏਪੀ ਸਿਨਹਾ ਸਮੇਤ ਕਈ ਅਧਿਕਾਰੀਆਂ ਅਤੇ ਉਦਯੋਗ ਜਗਤ ਦੇ ਆਗੂ ਵੀ ਮੌਜੂਦ ਰਹੇ।Location :Kharar,Sahibzada Ajit Singh Nagar,PunjabRead More
- Advertisement -
Recent Posts
Most Popular
ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ‘ਤੇ ਸਖ਼ਤ ਕਾਰਵਾਈ: ਜਬਰੀ ਵਸੂਲੀ ਅਤੇ ਗੈਂਗਵਾਰ ਦੇ ਮਾਮਲਿਆਂ ਕਈਆਂ...
ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀਆਂ ਦੇ ਪੰਜਾਬ ਨਾਲ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਇਸ ਸਮੇਂ ਜਬਰਨ ਵਸੂਲੀ, ਹਥਿਆਰਾਂ...
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ,...
ਸ੍ਰੀ ਮੁਕਤਸਰ ਸਾਹਿਬ, 10 ਮਈ- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ...
PSEB 10th Result 2026 LIVE: ਇਥੇ ਚੈੱਕ ਕਰੋ ਪੰਜਾਬ ਬੋਰਡ ਦਸਵੀਂ ਦਾ ਰਿਜ਼ਲਟ |...
Last Updated:May 11, 2026 9:39 AM ISTPSEB 10th Result 2026 LIVE: ਪੰਜਾਬ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਅੱਜ ਅਧਿਕਾਰਤ ਵੈੱਬਸਾਈਟ, pseb.ac.in 'ਤੇ ਜਾਰੀ...
Punjab Election- ਪੰਜਾਬ ਵਿਚ ਚੋਣਾਂ ਦੇ ਐਲਾਨ ਨੂੰ ਲੈ ਕੇ ਵੱਡੀ ਖਬਰ… | ਪੰਜਾਬ...
Last Updated:May 11, 2026 10:35 AM IST Punjab Municipal Corporation Election 2026- ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ...
ਪੰਜਾਬ: ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ! | ਪੰਜਾਬ ਖ਼ਬਰਾਂ
Last Updated:May 11, 2026 11:13 AM ISTPunjab Rain Alert: ਮੌਸਮ ਵਿਭਾਗ ਨੇ 11 ਮਈ ਤੋਂ ਸ਼ੁਰੂ ਹੋ ਕੇ ਚਾਰ ਦਿਨਾਂ ਲਈ ਪੰਜਾਬ ਲਈ ਪੀਲਾ...















