ਚੰਡੀਗੜ੍ਹ: ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ। ਇਸਦੇ ਮੱਦੇਨਜ਼ਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਅਗਲੇ ਤਿੰਨ ਦਿਨ 26 ਦਸੰਬਰ ਤੋਂ 28 ਦਸੰਬਰ ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਗਕੇ ਆਉਣ ਵਾਲੇ ਤਿੰਨ ਦਿਨਾਂ ਤੱਕ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਜਿੰਨੇ ਵੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ।