cm bhagwant mann indirect attack on dera beas chief after majithia meeting hs |

Last Updated:

ਨਾਭਾ ਜੇਲ੍ਹ ਦੀ ਇੱਕ ਮੁਲਾਕਾਤ ਨੇ ਪੰਜਾਬ ਦੀ ਸਿਆਸਤ ‘ਚ ਹਲਚਲ ਮਚਾ ਦਿੱਤੀ। CM ਮਾਨ ਦੀ X ਪੋਸਟ ਕਿਨ੍ਹਾਂ ਵੱਲ ਇਸ਼ਾਰਾ ਕਰਦੀ ਹੈ? ਸਵਾਲ ਹੁਣ ਸਿਰਫ਼ ਬਿਆਨਾਂ ਦੇ ਨਹੀਂ, ਕੱਢੇ ਜਾ ਰਹੇ ਮਾਇਨਿਆਂ ਦੇ ਹਨ।

+

CM ਮਾਨ ਦਾ ਡੇਰਾ ਬਿਆਸ ਮੁਖੀ ‘ਤੇ ਬਿਨਾਂ ਨਾਂਅ ਲਏ ਤੰਜ

ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਨਾਂਅ ਬਿਨਾਂ ਲਏ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਤਿੱਖੀ ਟਿੱਪਣੀ ਕੀਤੀ ਹੈ, ਜਿਸਨੂੰ ਸਿਆਸੀ ਹਲਕਿਆਂ ‘ਚ ਸਿੱਧਾ ਇਸ਼ਾਰਾ ਮੰਨਿਆ ਜਾ ਰਿਹਾ ਹੈ।

ਮੁੱਖ ਮੰਤਰੀ ਮਾਨ ਨੇ X ‘ਤੇ ਲਿਖਿਆ, “ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ। ਅਦਾਲਤਾਂ ਦਾ ਓਥੇ ਰੱਬ ਰਾਖਾ… ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ।” ਇਹ ਟਿੱਪਣੀ ਉਸ ਸਮੇਂ ਸਾਹਮਣੇ ਆਈ, ਜਦੋਂ ਇੱਕ ਦਿਨ ਪਹਿਲਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿੱਚ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ।

ਇਸ ਮੁਲਾਕਾਤ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਦਿੱਤਾ ਗਿਆ ਬਿਆਨ ਸਿਆਸਤ ਦਾ ਕੇਂਦਰ ਬਣ ਗਿਆ। ਉਨ੍ਹਾਂ ਨੇ ਮਜੀਠੀਆ ‘ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਮਜੀਠੀਆ ਉਨ੍ਹਾਂ ਦੇ ਦੋਸਤ ਹਨ ਅਤੇ ਉਹ ਅੱਗੇ ਵੀ ਉਨ੍ਹਾਂ ਨਾਲ ਮਿਲਦੇ ਰਹਿਣਗੇ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਇਹ ਵੀ ਕਿਹਾ ਕਿ ਮਜੀਠੀਆ ਬਿਲਕੁਲ ਠੀਕ ਹਨ ਅਤੇ ਕਾਫ਼ੀ ਖੁਸ਼ ਦਿਖਾਈ ਦੇ ਰਹੇ ਹਨ।

ਉਨ੍ਹਾਂ ਨੇ ਆਪਣੇ ਬਿਆਨ ਵਿੱਚ ਇਹ ਵੀ ਸਪਸ਼ਟ ਕੀਤਾ ਕਿ “ਅੰਦਰਲੀਆਂ ਸਾਰੀਆਂ ਗੱਲਾਂ ਨਹੀਂ ਕੀਤੀਆਂ ਜਾ ਸਕਦੀਆਂ” ਅਤੇ ਕਿਸੇ ਵਿਅਕਤੀ ‘ਤੇ ਟਿੱਪਣੀ ਕਰਨਾ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਰਿਸ਼ਤੇਦਾਰੀ ਆਪਣੀ ਜਗ੍ਹਾ ਹੈ ਅਤੇ ਸਰਕਾਰ ਆਪਣੀ ਜਗ੍ਹਾ।

See also  ਇੱਕ ਕਾਰ ਸਵਾਰ ਵੱਲੋ ਪੁਲੀਸ ਨਾਕਾ ਤੋੜ ਕੇ ਕੀਤੀ ਭਜਨ ਦੀ ਕੋਸ਼ਿਸ਼

ਇਸ ਪੂਰੇ ਮਾਮਲੇ ‘ਚ ਮੁੱਖ ਮੰਤਰੀ ਮਾਨ ਦੀ ਟਿੱਪਣੀ ਨੂੰ ਨਿਆਂ ਪ੍ਰਕਿਰਿਆ ਅਤੇ ਪ੍ਰਭਾਵਸ਼ਾਲੀ ਲੋਕਾਂ ਦੀ ਭੂਮਿਕਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਮਾਨ ਦਾ ਇਹ ਤੰਜ ਸਿਰਫ਼ ਇੱਕ ਸੋਸ਼ਲ ਮੀਡੀਆ ਪੋਸਟ ਨਹੀਂ, ਬਲਕਿ ਮੌਜੂਦਾ ਸਿਆਸੀ ਹਾਲਾਤਾਂ ‘ਤੇ ਇੱਕ ਸਪਸ਼ਟ ਸੰਦੇਸ਼ ਹੈ।

ਹੁਣ ਇਹ ਮਾਮਲਾ ਸਿਰਫ਼ ਸਿਆਸੀ ਬਿਆਨਾਂ ਤੱਕ ਸੀਮਿਤ ਨਹੀਂ ਰਿਹਾ, ਸਗੋਂ ਪੰਜਾਬ ਦੀ ਸਿਆਸਤ ‘ਚ ਨਿਆਂ, ਪ੍ਰਭਾਵ ਅਤੇ ਨੈਤਿਕਤਾ ਬਾਰੇ ਵੱਡੀ ਚਰਚਾ ਛਿੜ ਚੁੱਕੀ ਹੈ।

Source link