CM ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਕੀਤਾ ਪੱਤਰ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸੀ.ਐਮ ਭਗਵੰਤ ਮਾਨ ਨੇ ਇਕ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਦਰਅਸਲ ਇਸ ਫਰਮਾਨ ਤਹਿਤ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ।

 

ਉਕਤ ਹੁਕਮਾਂ ਤਹਿਤ ਜੇਕਰ ਕਿਸੇ ਵੀ ਜ਼ਿਲ੍ਹੇ ਦੇ ਕਿਸੇ ਸਕੂਲ ‘ਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਡਿਮਾਂਡ ਹੈ ਤਾਂ ਇਹ 23 ਦਸੰਬਰ ਬਾਅਦ ਦੁਪਹਿਰ 3 ਵਜੇ ਤੱਕ ਦਫ਼ਤਰ ਨੂੰ ਭੇਜੀ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਜ਼ਿਲ੍ਹਿਆਂ ‘ਚ ਬੈਂਚਾਂ ਦੀ ਉਕਤ ਡਿਮਾਂਡ ਨਿੱਲ ਹੈ ਤਾਂ ਇਸ ਪੱਤਰ ਨਾਲ ਨੱਥੀ ਸਰਟੀਫਿਕੇਟ ਭੇਜਿਆ ਜਾਵੇ।

See also  CM ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ