ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਉੁਹ ਜਲੰਧਰ ਦੇ ਮਾਡਲ ਟਾਊਨ ਸਥਿਤ ਦਯਾਨੰਦ ਮਾਡਲ ਸਕੂਲ ‘ਚ ਆਯੋਜਿਤ ‘ਧੀਆਂ ਦੀ ਲੋਹੜੀ’ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਸਕੂਲ ਨੇ ਉਨ੍ਹਾਂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਹੈ। ਡੀਏਪੀ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਅਰਵਿੰਦ ਘਈ ਵੀ ਹਾਜ਼ਰ ਹੋਣਗੇ। ਜਾਣਕਾਰੀ ਮੁਤਾਬਕ ਪੁਲਿਸ ਸਕੂਲ ਦੇ ਨੇੜਲੇ ਇਲਾਕਿਆ ਦੀ ਸੁੱਰਖਿਆ ਵਧਾ ਦਿੱਤੀ ਹੈ।