darbar sahib sarovar wazoo case accused arrested from ghaziabad | ਅੰਮ੍ਰਿਤਸਰ ਖ਼ਬਰਾਂ (Amritsar News)

Last Updated:

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸੁਭਾਨ ਰੰਗਰੇਜ਼ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਵਜ਼ੂ ਕੀਤਾ ਗਿਆ ਸੀ, ਜਿਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਕਾਫੀ ਤੂਲ ਫੜ ਗਿਆ। ਇਸ ਘਟਨਾ ਨੂੰ ਲੈ ਕੇ ਸਿੱਖ ਨੌਜਵਾਨਾਂ ਵੱਲੋਂ ਗਾਜ਼ੀਆਬਾਦ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਨ੍ਹਾਂ ਦਾ ਕਹਿਣਾ ਸੀ ਕਿ…

Muslim boy controversy: ਵਜ਼ੂ ਕਰਨ ਵਾਲਾ ਗ੍ਰਿਫ਼ਤਾਰ, ਦਰਬਾਰ ਸਾਹਿਬ ਦੇ ਸਰੋਵਰ ਦੀ ਤੋੜੀ ਸੀ ਮਰਿਆਦਾ…

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਰੋਵਰ ਵਿੱਚ ਵਜ਼ੂ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਾਸੀ ਸੁਭਾਨ ਰੰਗਰੇਜ਼ ਵਜੋਂ ਹੋਈ ਹੈ, ਜਿਸਨੂੰ ਗਾਜ਼ੀਆਬਾਦ ਤੋਂ ਕਾਬੂ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸੁਭਾਨ ਰੰਗਰੇਜ਼ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਵਜ਼ੂ ਕੀਤਾ ਗਿਆ ਸੀ, ਜਿਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਕਾਫੀ ਤੂਲ ਫੜ ਗਿਆ। ਇਸ ਘਟਨਾ ਨੂੰ ਲੈ ਕੇ ਸਿੱਖ ਨੌਜਵਾਨਾਂ ਵੱਲੋਂ ਗਾਜ਼ੀਆਬਾਦ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਨ੍ਹਾਂ ਦਾ ਕਹਿਣਾ ਸੀ ਕਿ ਇਸ ਹਰਕਤ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਸ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਪੁਲਿਸ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਥਾਣਾ ਕੋਤਵਾਲੀ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਕਾਰਵਾਈ ਕਰਦਿਆਂ ਸੁਭਾਨ ਰੰਗਰੇਜ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਨੂੰ ਅੱਗੇ ਦੀ ਕਾਨੂੰਨੀ ਕਾਰਵਾਈ ਲਈ ਪੰਜਾਬ ਲਿਆਂਦਾ ਜਾਵੇਗਾ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਧਾਰਮਿਕ ਮਰਿਆਦਾ ਅਤੇ ਭਾਵਨਾਵਾਂ ਨਾਲ ਜੁੜਿਆ ਸੰਵੇਦਨਸ਼ੀਲ ਮਾਮਲਾ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਜਾਰੀ ਹੈ।

See also  ਸਰਹਿੰਦ ਨਹਿਰ 'ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 21 ਦਿਨਾਂ ਲਈ ਬੰਦ ਰਹੇਗੀ