ED ਦੀਆਂ ਰੇਡਾਂ ‘ਤੇ ਮਾਨ ਦੇ MLA ਦਾ ਜਵਾਬ, ਦੱਸਿਆ ਕਿਸਦੇ ਕਹਿਣ ‘ਤੇ ਕੀਤੀ ਛਾਪੇਮਾਰੀ

ED ਲਗਾਤਾਰ ਐਕਸ਼ਨ ਮੋਡ ‘ਚ ਹੈ ਪੰਜਾਬ ਦੇ ਕਈ ਲੀਡਰਾਂ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਨੇ ਸ਼ਿਕੰਜਾਂ ਕੱਸਿਆ ਹੋਇਆ ਅਤੇ ਲਗਾਤਾਰ ਦ ਛਾਪੇਮਾਰੀ ਕਰ ਰਹੀ ਹੈ ਜਿਸ ਦੇ ਚਲਦਿਆ ਬੀਤੇ ਦਿਨ ED ਨੇ ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆ ‘ਤੇ ਛਾਪੇਮਾਰੀ ਕੀਤੀ ਸੀ ਜਿਸ ਤੋਂ ਬਾਅਦ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਹੈ ਕਿ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਤਾਰਾ ਗਰੁੱਪ ਆਫ਼ ਕੰਪਨੀਜ਼ ਨਾਲ ਕੋਈ ਲੈਣਾ ਦੇਣਾ ਨਹੀਂ। ਉਹ ਕਾਫ਼ੀ ਸਾਲ ਪਹਿਲਾਂ ਤਾਰਾ ਗਰੁੱਪ ਆਫ਼ ਕੰਪਨੀਜ਼ ਦੇ ਵੱਖ-ਵੱਖ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਛਾਪੇ ਸਿਆਸੀ ਬਦਲਾਖੋਰੀ ਤਹਿਤ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਹੀ ਮਾਰੇ ਗਏ ਹਨ।

ਜਸਵੰਤ ਸਿੰਘ ਗੱਜਣਮਾਜਰਾ

ਦੱਸ ਦਈਏ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਨੇ ਵੀਰਵਾਰ ਨੂੰ ਜਸਵੰਤ ਗੱਜਣਮਾਜਰਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਕਾਰੋਬਾਰੀ ਅਦਾਰਿਆਂ ’ਤੇ ਛਾਪੇ ਮਾਰੇ ਸਨ। ਟੀਮ ਨੇ ਵਿਧਾਇਕ ਦੇ ਘਰ, ਜਿੱਤਵਾਲ ਵਿਚਲੀ ਫੀਡ ਫੈਕਟਰੀ ਤੋਂ ਇਲਾਵਾ ਤਾਰਾ ਕਾਨਵੈਂਟ ਸਕੂਲ ਮਾਲੇਰਕੋਟਲਾ ਵਿਖੇ ਕਾਰੋਬਾਰੀ ਰਿਕਾਰਡ ਦੀ ਜਾਂਚ ਕੀਤੀ ਸੀ। ਛਾਪਿਆਂ ਦੌਰਾਨ ਈਡੀ ਦੀ ਟੀਮ ਨਾਲ ਸੀਆਰਪੀਐਫ ਦੇ ਸੁਰੱਖਿਆ ਕਰਮੀ ਵੀ ਮੌਜੂਦ ਸਨ। 

ED

ਦੱਸ ਦਈਏ ਕਿ ਸਿਆਸੀ ਹਲਕਿਆਂ ਵਿੱਚ ਈਡੀ ਦੀ ਕਾਰਵਾਈ ਨੂੰ 40 ਕਰੋੜ ਦੇ ਬੈਂਕ ਲੈਣ-ਦੇਣ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਵਿਧਾਇਕ ਗੱਜਣਮਾਜਰਾ ਨੇ ਵਿਧਾਨ ਸਭਾ ਚੋਣਾਂ ਮੌਕੇ ਚੋਣ ਜਿੱਤਣ ਦੀ ਸੂਰਤ ’ਚ ਵਿਧਾਇਕ ਵਜੋਂ ਤਨਖ਼ਾਹ ਤੇ ਪੈਨਸ਼ਨ ਨਾ ਲੈਣ ਦਾ ਹਲਫ਼ੀਆ ਬਿਆਨ ਦਿੱਤਾ ਸੀ। ਲੁਧਿਆਣਾ ਸਥਿਤ ਬੈਂਕ ਦੀ ਸ਼ਿਕਾਇਤ ’ਤੇ ਮਈ ਮਹੀਨੇ ਸੀਬੀਆਈ ਟੀਮ ਨੇ ਵਿਧਾਇਕ ਗੱਜਣਮਾਜਰਾ ਦੀ ਰਿਹਾਇਸ਼ ਤੇ ਕਾਰੋਬਾਰੀ ਅਦਾਰਿਆਂ ’ਤੇ ਛਾਪੇ ਮਾਰੇ ਸਨ। ਸੀਬੀਆਈ ਦੀ ਟੀਮ ਉਦੋਂ ਕਰੀਬ 16 ਲੱਖ ਰੁਪਏ ਦੀ ਨਗ਼ਦੀ, ਵਿਦੇਸ਼ੀ ਕਰੰਸੀ ਤੇ ਕੁਝ ਦਸਤਾਵੇਜ਼ ਕਬਜ਼ੇ ਵਿੱਚ ਲੈਣ ਦਾ ਦਾਅਵਾ ਕੀਤਾ ਸੀ।

See also  BIG NEWS: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦੀੀ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ

post by parmvir singh

https://youtu.be/tGa9hxs-4tA?t=5