ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਵਰਕਰਾਂ ਦੀ ਰਾਏ ਲੈਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਸ .ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਸ਼ਨੀਵਾਰ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ ਸੀ। ਜਿਸ ਵਿਚ ਸਰਵਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲੈਣ ਲਈ ਇਕ ਕਮੇਟੀ ਗਠਿਤ ਕਰਨ ਦੇ ਪੂਰਨ ਅਧਿਕਾਰ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੇ ਗਏ ਸਨ। ਜਿਸ ਦੇ ਬਾਅਦ ਇਸ ਸਬੰਧ ਵਿੱਚ ਅੱਜ ਸ. ਢੀਂਡਸਾ ਵੱਲੋ ਪਾਰਟੀ ਦੇ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।

CM ਭਗਵੰਤ ਮਾਨ ਨੇ ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਕਰਵਾਏ ਸ਼ਰਾਬ ਦੇ ਠੇਕੇ

ਕਮੇਟੀ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੈਂਬਰਾਂ ਵਜੋਂ ਸੀਨੀਅਰ ਮੀਤ ਪ੍ਰਧਾਨ ਸ.ਸੁਖਵਿੰਦਰ ਸਿੰਘ ਔਲਖ , ਜਰਨਲ ਸਕੱਤਰ ਸ .ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਸ. ਸੁਖਵੰਤ ਸਿੰਘ ਸਰਾਓ ਅਤੇ ਅਗਜੈਕਟਿਵ ਮੈਂਬਰ (ਐਸ ਜੀ ਪੀ ਸੀ) ਸ.ਜਸਵੰਤ ਸਿੰਘ ਪੜੈਣ,ਦਾ ਨਾਮ ਸ਼ਾਮਿਲ ਹੈ। ਸ. ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਕਮਟੀ 15 ਦਿਨਾਂ ਦੇ ਅੰਦਰ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਇਕ ਰਿਪੋਰਟ ਉਨ੍ਹਾਂ ਨੂੰ ਸੌਂਪੇਗੀ। ਜਿਸ ਦੇ ਬਾਅਦ ਸੀਨੀਅਰ ਆਗੂਆਂ ਦੀ ਮੀਟਿੰਗ ਸੱਦ ਕੇ ਇਸ ਰਿਪੋਰਟ ਤੇ ਫੈਸਲਾ ਲਿਆ ਜਾਵੇਗਾ ਅਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

 

See also  ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ