four killed in road accident on delhi jammu national highway in mukerian hs | ਹੁਸ਼ਿਆਰਪੁਰ ਖ਼ਬਰਾਂ (Hoshiarpur News)

Last Updated:

ਇੱਕ ਪਲ ਵਿੱਚ ਬਦਲ ਗਈ ਜ਼ਿੰਦਗੀ। ਕਾਰ-ਸਕੂਟੀ ਦੀ ਭਿਆਨਕ ਟੱਕਰ ਨੇ ਲੈ ਲਈਆਂ ਚਾਰ ਜਾਨਾਂ।

+

ਇਕੱਠੀਆਂ 4 ਮੌਤਾਂ, ਪੰਜਾਬ ‘ਚ ਵੱਡਾ ਸੜਕੀ ਹਾਦਸਾ…

Four killed in road accident: ਪੰਜਾਬ ਦੇ ਮੁਕੇਰੀਆਂ ਇਲਾਕੇ ਵਿੱਚ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ‘ਤੇ ਇੱਕ ਦਰਦਨਾਕ ਸੜਕ ਹਾਦਸੇ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ। ਚੁੰਗੀ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕੂਟੀ ‘ਤੇ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਮਾਰਦੇ ਹੀ ਸਕੂਟੀ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਮੌਕੇ ‘ਤੇ ਅਫ਼ਰਾ-ਤਫ਼ਰੀ ਮਚ ਗਈ। ਰਾਹਗੀਰਾਂ ਵੱਲੋਂ ਤੁਰੰਤ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ, ਪਰ ਜਦੋਂ ਤੱਕ ਮਦਦ ਪਹੁੰਚੀ, ਚਾਰੇ ਲੋਕ ਦਮ ਤੋੜ ਚੁੱਕੇ ਸਨ।

ਸੂਤਰਾਂ ਮੁਤਾਬਕ, ਹਾਦਸਾ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ‘ਤੇ ਹੋਣ ਕਾਰਨ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਅਤੇ ਹਾਦਸੇ ਦੇ ਅਸਲ ਕਾਰਨਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਇਸ ਦਰਦਨਾਕ ਹਾਦਸੇ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ਅਤੇ ਤੇਜ਼ ਰਫ਼ਤਾਰ ਵਾਹਨਾਂ ਦੇ ਖ਼ਤਰੇ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕ ਪ੍ਰਸ਼ਾਸਨ ਤੋਂ ਸੜਕ ਸੁਰੱਖਿਆ ਲਈ ਠੋਸ ਕਦਮ ਚੁੱਕਣ ਦੀ ਮੰਗ ਕਰ ਰਹੇ ਹਨ।

See also  ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ