ਚੰਡੀਗੜ੍ਹ: ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਆਪਣਾ ਫੈਸਲਾਂ ਸੁਣਾ ਦਿੱਤਾ ਹੈ। ਹਾਈਕੋਰਟ ਨੇ ਅੱਗੇ ਆਉਣ ਵਾਲੀ 30 ਜਨਵਰੀ ਨੂੰ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਚੋਣ ਕਰਵਾਉਣ ਦੇ ਹੁਲਮ ਦਿੱਤੇ ਹਨ। ਹਾਈਕੋਰਟ ਨੇ ਇਹ ਸਾਫ਼ ਤੌਰ ‘ਤੇ ਕਿਹਾ ਕਿ ਚੋਣਾਂ ਵਾਲੇ ਦਿਨ ਕਿਸੇ ਵੀ ਬਾਹਰੀ ਸਮਰਥਕ ਜਾਂ ਅਧਿਕਾਰੀ ਨੂੰ ਨਗਰ ਨਿਗਮ ਦਫ਼ਤਰ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੌਂਸਲਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਚੰਡੀਗੜ੍ਹ ਪੁਲਿਸ ਦੀ ਹੋਵੇਗੀ।
ਹਸਪਤਾਲਾ ‘ਚ ਐਕਸ-ਰੇ ਹੋਣਗੇ ਫ੍ਰੀ, ਹਰ ਘਰ ਪਹੁੰਚੇਗਾ ਰਾਸ਼ਨ
ਹਾਈਕੋਰਟ ਨੇ ਬੀਤੇ ਦਿਨ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਯੂਟੀ ਪ੍ਰਸ਼ਾਸਨ ਦੀ ਖਿਚਾਈ ਕਰਦਿਆਂ ਕਿਹਾ ਸੀ ਕਿ ਜੇਕਰ ਉਸ ਵੱਲੋਂ ਚੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਤਾਂ ਅਦਾਲਤ ਇਸ ਬਾਰੇ ਫ਼ੈਸਲਾ ਖੁਦ ਲੈ ਸਕਦੀ ਹੈ। ਅਦਾਲਤ ਨੇ ਯੂਟੀ ਪ੍ਰਸ਼ਾਸਨ ਨੂੰ ਬੁੱਧਵਾਰ ਨੂੰ ਮੁੜ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤੇ ਸਨ। ਮੇਅਰ ਦੀ ਚੋਣ ਲਈ ਦਾਖ਼ਲ ਦੋ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਿਹਾ ਕਿ ਚੋਣਾਂ ਲਈ ਤੈਅ ਕੀਤੀ ਗਈ ਨਵੀਂ ਤਰੀਕ 6 ਫਰਵਰੀ ਬਹੁਤ ਲੰਮੀ ਹੈ।