ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਦੀ ਐਡਹਾਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣਾ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌਂਪ ਦਿੱਤਾ ਹੈ।
ਸੁਖਬੀਰ ਬਾਦਲ ਦੇ ਕਾਫਲੇ ਤੇ ਹਮਲੇ ਦਾ, ਸੱਚ ਆਇਆ ਸਾਹਮਣੇ! ਜੱਥੇਬੰਦੀਆਂ ਨੇ ਦੱਸੀ ਸਾਰੀ ਅਸਲ ਸੱਚਾਈ !
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿਮ ਕਮੇਟੀ ‘ਚ 14 ਅਗਸਤ ਨੂੰ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਇਤਰਾਜ਼ ਤੋਂ ਬਾਅਦ ਇਹ ਮਾਮਲਾ ਰੈਫਰ ਕੀਤਾ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਸਿਆਸਤ ਵਿੱਚ ਸੁਰਖੀਆਂ ਵਿੱਚ ਹਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਐਤਵਾਰ ਦੇਰ ਸ਼ਾਮ ਹਰਿਆਣਾ ਦੇ ਗ੍ਰਹਿ ਮੰਤਰੀ ਨੂੰ ਆਪਣੇ ਅਸਤੀਫ਼ੇ ਸੌਂਪ ਦਿੱਤੇ ਹਨ।ਜਦਕਿ HSGMC ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਅਸਤੀਫੇ ਨੂੰ ਬਦਲਾਅ ਨਾਲ ਵੀ ਜੋੜਿਆ ਜਾ ਰਿਹਾ ਹੈ। ਹਾਲਾਂਕਿ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ HSGMC ਦੇ ਮੈਂਬਰ ਅਤੇ ਮੀਤ ਪ੍ਰਧਾਨ ਬਣਨ ਨੂੰ ਲੈ ਕੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ ਪਰ ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਛੱਡਣ ਦੇ ਮੂਡ ‘ਚ ਨਹੀਂ ਸਨ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
‘ਆਪ’ ਵਿਧਾਇਕ ਦੇ ਵਿਰੋਧ ਦੀ ਵੀਡੀਓ ਵਾਇਰਲ ! ਲੋਕਾਂ ਨੇ ਉਡਾਈਆਂ ਝਾੜੂ ਦੀਆਂ ਧੱਜੀਆਂ !
HSGPC ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮਹੰਤ ਕਰਮਜੀਤ ਨੂੰ ਮਾਨਹਾਨੀ ਦਾ ਨੋਟਿਸ ਭੇਜਿਆ ਹੈ। ਮਹੰਤ ਕਰਮਜੀਤ ਸਿੰਘ ਨੇ ਦਾਦੂਵਾਲ ਤੇ 98 ਲੱਖ ਹੇਾਫੇਰੀ ਦੇ ਇਲਜ਼ਾਮ ਲਗਾਏ ਸੀ। ਜਿਸਦੁ ਚੱਲਦਿਆ ਉਨ੍ਹਾਂ ਨੇ ਇਹ ਨੋਟਿਸ ਭੇਜਕੇ 7 ਦਿਨਾਂ ਦੇ ਅੰਦਰ ਲਿਖਤੀ ਮਾਫੀ ਮੰਗਣ ਲਈ ਵੀ ਕਿਹਾ ਹੈ।