Last Updated:Mar 26, 2026 6:21 PM ISTਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੀਸੀਏ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਅੱਜ ਮੁੱਲਾਂਪੁਰ, ਨਿਊ ਚੰਡੀਗੜ੍ਹ ਵਿਖੇ ਕ੍ਰਿਕਟ ਸਟੇਡੀਅਮ ਦਾ ਦੌਰਾ ਕੀਤਾ।IPL ਮੈਚ ਦੌਰਾਨ ਕ੍ਰਿਕਟ ਪ੍ਰਸ਼ੰਸਕਾਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਮਜ਼ਬੂਤ ਪ੍ਰਬੰਧ ਜ਼ਰੂਰੀ: ਮੀਤ ਹੇਅਰਮੁੱਲਾਂਪੁਰ (ਨਿਊ ਚੰਡੀਗੜ੍ਹ) : 31 ਮਾਰਚ ਨੂੰ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਹੋਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2026 ਦੇ ਮੈਚ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ, ਨਵ-ਨਿਯੁਕਤ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੀਸੀਏ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਅੱਜ ਮੁੱਲਾਂਪੁਰ, ਨਿਊ ਚੰਡੀਗੜ੍ਹ ਵਿਖੇ ਕ੍ਰਿਕਟ ਸਟੇਡੀਅਮ ਦਾ ਦੌਰਾ ਕੀਤਾ।ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਹੋਰ ਅਧਿਕਾਰੀਆਂ ਦੇ ਨਾਲ ਸਟੇਡੀਅਮ ਦੇ ਵੱਖ-ਵੱਖ ਬਲਾਕਾਂ, ਬੈਠਣ ਦੇ ਪ੍ਰਬੰਧਾਂ, ਪਹੁੰਚ ਰੂਟਾਂ, ਪਾਰਕਿੰਗ ਸਹੂਲਤਾਂ ਅਤੇ ਸੁਰੱਖਿਆ ਉਪਾਵਾਂ ਦਾ ਵਿਸਥਾਰ ਨਾਲ ਨਿਰੀਖਣ ਕੀਤਾ। ਇਸ ਤੋਂ ਇਲਾਵਾ, ਜਨਤਾ ਲਈ ਇੱਕ ਨਿਰਵਿਘਨ ਅਤੇ ਵਧੇ ਹੋਏ ਕ੍ਰਿਕਟ ਅਨੁਭਵ ਨੂੰ ਯਕੀਨੀ ਬਣਾਉਣ ਲਈ ਸੁਚਾਰੂ ਭੀੜ ਪ੍ਰਬੰਧਨ ਦੇ ਮਹੱਤਵਪੂਰਨ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।ਹਰ ਪਹਿਲੂ ਤੋਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦੇ ਹੋਏ, ਮੀਤ ਹੇਅਰ ਨੇ ਕਿਹਾ ਕਿ ਮੈਚਾਂ ਦਾ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਆਯੋਜਨ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਪੰਜਾਬ ਨੂੰ ਮਹੱਤਵਪੂਰਨ ਮੈਚਾਂ ਦੇ ਮੇਜ਼ਬਾਨ ਵਜੋਂ ਸਥਾਪਿਤ ਕਰੇਗਾ ਅਤੇ ਭਵਿੱਖ ਵਿੱਚ ਰਾਜ ਨੂੰ ਵੱਕਾਰੀ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਦੇ ਯੋਗ ਬਣਾਏਗਾ। ਉਨ੍ਹਾਂ ਨੇ ਇਸ ਸਾਲ ਦੇ ਅੰਤ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ (ਹਾਕੀ) ਦੀ ਮੇਜ਼ਬਾਨੀ ਲਈ ਪੰਜਾਬ ਦੀ ਚੋਣ ਦਾ ਵੀ ਜ਼ਿਕਰ ਕੀਤਾ।ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਸੰਪੂਰਨ ਤਾਲਮੇਲ ਦੀ ਵਕਾਲਤ ਕਰਦੇ ਹੋਏ, ਪੀਸੀਏ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਕਿਹਾ ਕਿ 31 ਮਾਰਚ ਨੂੰ ਹੋਣ ਵਾਲੇ ਮੈਚ ਤੋਂ ਇਲਾਵਾ, ਸਟੇਡੀਅਮ ਵਿੱਚ ਤਿੰਨ ਹੋਰ ਮੈਚ ਵੀ ਹੋਣਗੇ, ਜੋ ਕਿ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੇ ਨਾਲ, ਸਟੇਡੀਅਮ ਵਿਸ਼ਵ ਦੇ ਨਕਸ਼ੇ ‘ਤੇ ਵੱਕਾਰੀ ਟੂਰਨਾਮੈਂਟਾਂ ਦੇ ਕੇਂਦਰ ਵਜੋਂ ਉੱਭਰ ਰਿਹਾ ਹੈ।ਪੰਜਾਬੀ ਖਬਰਾਂ/ ਖਬਰਾਂ/Punjab/IPL ਮੈਚ ਦੌਰਾਨ ਕ੍ਰਿਕਟ ਪ੍ਰਸ਼ੰਸਕਾਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਮਜ਼ਬੂਤ ਪ੍ਰਬੰਧ ਜ਼ਰੂਰੀ: ਮੀਤ ਹੇਅਰRead More
- Advertisement -
Recent Posts
Most Popular
IPL ਮੈਚ ਦੌਰਾਨ ਕ੍ਰਿਕਟ ਪ੍ਰਸ਼ੰਸਕਾਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਮਜ਼ਬੂਤ ਪ੍ਰਬੰਧ ਜ਼ਰੂਰੀ:...
Last Updated:Mar 26, 2026 6:21 PM ISTਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੀਸੀਏ ਦੇ ਉਪ...
ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ
ਚੰਡੀਗੜ੍ਹ/ਜਲੰਧਰ, 26 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ...
ਵਿਜੀਲੈਂਸ ਵੱਲੋਂ ASI 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, In Patiala Vigilance catches...
Last Updated:Mar 25, 2026 9:11 PM ISTਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ...
DM ਰੰਧਾਵਾ ਕੇਸ ‘ਚ ਰਾਜਾ ਵੜਿੰਗ ਨੇ CBI ਜਾਂਚ ‘ਤੇ ਚੁੱਕੇ ਸਵਾਲ, HC ਦੇ...
Last Updated:Mar 25, 2026 9:41 PM ISTਗਗਨਦੀਪ ਰੰਧਾਵਾ ਮੌਤ ਮਾਮਲੇ 'ਚ ਰਾਜਾ ਵੜਿੰਗ ਨੇ CBI ਜਾਂਚ 'ਤੇ ਅਵਿਸ਼ਵਾਸ ਜਤਾਇਆ। ਹਾਈਕੋਰਟ ਦੇ ਜੱਜ ਦੀ ਨਿਗਰਾਨੀ...
ਪੰਜਾਬ ਸਰਕਾਰ ਨੇ ਵਾਪਸ ਲਿਆ ਆਪਣਾ ਵੱਡਾ ਫੈਸਲਾ: ਜਾਰੀ ਕੀਤੀ ਨੋਟੀਫਿਕੇਸ਼ਨ | Decision to...
Last Updated:Mar 26, 2026 8:21 AM ISTਪਹਿਲਾਂ, ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ। ਵਕੀਲਾਂ ਨੇ ਇਸ ਫੈਸਲੇ ਨੂੰ ਰੱਦ ਕਰਨ...















