ਨਵੇਂ ਸਾਲ ਦੇ ਪਹਿਲੇ ਦਿਨ ਜਾਪਾਨ ‘ਚ ਭੂਚਾਲ ਦੇ ਝੱਟਕੇ, ਸੁਨਾਮੀ ਦਾ ਅਲਰਟ ਜਾਰੀ

ਜਾਪਾਨ: ਜਾਪਾਨ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭੂਚਾਲ ਤੋਂ ਬਾਅਦ ਸਮੁੰਦਰ ‘ਚ 1 ਮੀਟਰ ਉਚਾਈ ਦੀ ਲਹਿਰ ਉੱਠੀ ਹੈ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਇਹ ਭੂਚਾਲ ਉੱਤਰ-ਮੱਧ ਜਾਪਾਨ ਵਿੱਚ ਆਇਆ ਹੈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਪੱਛਮੀ ਤੱਟਵਰਤੀ ਖੇਤਰਾਂ ਇਸ਼ੀਕਾਵਾ, ਨਿਗਾਟਾ ਅਤੇ ਟੋਯਾਮਾ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ।

ਜਾਪਾਨ ‘ਚ ਮੌਜੂਦ ਭਾਰਤੀ ਐਂਮਬੇਸੀ ਵੱਲੋਂ ਐਮਰਜੈਂਸੀ ਹੈਲਪਲਾਈਨ ਜਾਰੀ ਕੀਤੀਆ ਗਈਆ ਹਨ।

See also  ਘਰ ਵੜਕੇ ਚੋਰਾਂ ਨੇ 12 ਤੋਲੇ ਸੋਨੇ ਦੇ ਗਹਿਣੇ ਅਤੇ ਨਕਦੀ ਕੀਤੀ ਚੋਰੀ