ਪਟਿਆਲਾ ਕੇਂਦਰੀ ਜੇਲ੍ਹ ਵਿੱਚ ਅੱਜ ਵੱਡੀ ਮੁਲਾਕਾਤ ਹੋਣ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਮੁਤਾਬਕ ਇਹ ਮੁਲਾਕਾਤ ਸਵੇਰੇ ਕਰੀਬ 9.30 ਵਜੇ ਪਟਿਆਲਾ ਜੇਲ੍ਹ ਵਿੱਚ ਹੋਵੇਗੀ। ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ‘ਤੇ ਚਰਚਾ ਹੁੰਦੀ ਹੈ, ਇਸ ‘ਤੇ ਸਭ ਦੀ ਨਜ਼ਰ ਰਹੇਗੀ।







