ਮਾਣਾ ਦੇ ਹੋਣਹਾਰ ਵਿਦਿਆਰਥੀ ਕਰਨਦੀਪ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਐਮ.ਏ. ਹਿਸਟਰੀ ਦੀ ਫਾਈਨਲ ਪ੍ਰੀਖਿਆ ਵਿੱਚ ਪੂਰੀ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਹੈ। ਕਰਨਦੀਪ ਸਿੰਘ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਪਰਿਵਾਰ ਦੇ ਨਾਲ-ਨਾਲ ਸਮਾਣਾ ਅਤੇ ਪਬਲਿਕ ਕਾਲਜ ਸਮਾਣਾ ਦਾ ਨਾਮ ਵੀ ਰੌਸ਼ਨ ਕੀਤਾ ਹੈ।+
ਸਮਾਣਾ: ਸਮਾਣਾ ਦੇ ਹੋਣਹਾਰ ਵਿਦਿਆਰਥੀ ਕਰਨਦੀਪ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਐਮ.ਏ. ਹਿਸਟਰੀ ਦੀ ਫਾਈਨਲ ਪ੍ਰੀਖਿਆ ਵਿੱਚ ਪੂਰੀ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਹੈ। ਕਰਨਦੀਪ ਸਿੰਘ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਪਰਿਵਾਰ ਦੇ ਨਾਲ-ਨਾਲ ਸਮਾਣਾ ਅਤੇ ਪਬਲਿਕ ਕਾਲਜ ਸਮਾਣਾ ਦਾ ਨਾਮ ਵੀ ਰੌਸ਼ਨ ਕੀਤਾ ਹੈ। ਕਰਨਦੀਪ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਪਬਲਿਕ ਕਾਲਜ ਸਮਾਣਾ ਦੇ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਵੱਲੋਂ ਉਸਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਕਰਨਦੀਪ ਸਿੰਘ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਉਸਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।Read More















