Kulbeer zira Arrested: ਘਰ ਸੁਤੇ ਪਏ ਕਾਂਗਰਸੀ ਵਿਧਾਇਕ ਨੂੰ ਪੁਲਿਸ ਚੱਕ ਲਿਆਈ ਥਾਣੇ, ਕਾਂਗਰਸੀ ਆਗੂਆਂ ਨੇ ਕਿਹਾ ਇਹ ਬਦਲਾਖੋਰੀ ਦੀ ਰਾਜਨੀਤੀ ਹੋ ਰਹੀ ਹੈ

Kulbeer zira Arrested: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਅੱਜ ਤੜਕਸਾਰ ਫਿਰੋਜ਼ਪੁਰ ਪੁਲਿਸ ਨੇ ਘਰ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਲਗਭਗ ਸਵੇਰੇ 5 ਦੇ ਆਸਪਾਸ ਕੀਤੀ ਗਈ ਹੈ। ਦਰਅਸਲ ਕੁਬੀਰ ਜੀਰਾ ਤੇ ਬੀਡੀਪੀਓ ਦਫਤਰ ਧਰਨਾ ਦੇਣ ‘ਤੇ ਸਰਕਾਰੀ ਦਫ਼ਤਰ ਵਿਚ ਅੰਦਰ ਵੜ੍ਹਕੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ਸਵੇਰੇ ਹੀ ਦੱਬ ਲਿਆ ਪੁਲਿਸ ਨੇ ਕਾਂਗਰਸ ਨੂੰ ਲੱਗਾ ਫਿਰ ਵੱਡਾ ਝਟਕਾ! ਸਾਰੇ ਪਏ ਬਿਪਤਾ ਚ !

ਜੇਲ੍ਹ ਜਾਣ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੋਸ਼ ਲਾਇਆ ਕਿ ‘ਆਪ’ ਵਿਧਾਇਕ ਨਰੇਸ਼ ਕਟਾਰੀਆ ਨੂੰ ਬਚਾਉਣ ਲਈ ਪੁਲਿਸ ਨੇ ਉਨ੍ਹਾਂ ‘ਤੇ ਐਫਆਈਆਰ ਤਹਿਤ ਝੂਠਾ ਮੁਕੱਦਮਾ ਦਰਜ ਕੀਤਾ ਸੀ, ਜਿਸ ‘ਚ ਉਸ ਨੇ ਵਿਧਾਇਕ ਅਤੇ ਹੋਰ ਵਿਅਕਤੀਆਂ ਦੇ ਘਪਲੇ ਦਾ ਪਰਦਾਫਾਸ਼ ਕੀਤਾ ਸੀ। ਜ਼ੀਰਾ ਨੇ ਇਹ ਵੀ ਦੱਸਿਆ ਕਿ ਉਸ ਨੇ ਪਹਿਲਾਂ ਵੀ ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦੇ ਮੁੱਦੇ ‘ਤੇ ਪ੍ਰੈਸ ਕਾਨਫਰੰਸ ਕਰਕੇ ਆਤਮ ਸਮਰਪਣ ਕਰਨ ਦਾ ਐਲਾਨ ਕੀਤਾ ਸੀ। ਇਸੇ ਡਰ ਕਾਰਨ ਪੁਲੀਸ ਨੇ ਸਵੇਰੇ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਉਥੇ ਹੀ ਜੀਰਾ ਦੀ ਗ੍ਰਿਫ਼ਤਾਰੀ ਤੇ ਕਾਂਗਰਸੀ ਆਗੂਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ। ਕਾਂਗਰਸੀਆਂ ਵੱਲੋਂ ਕੁਲਬੀਰ ਸਿੰਗ ਜ਼ੀਰਾ ਦੀ ਗ੍ਰਿਫ਼ਤਾਰੀ ਨੂੰ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਪਾ ਕੇ ਲਿਖਿਆ ਕਿ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ. ਕੁਲਬੀਰ ਸਿੰਘ ਜ਼ੀਰਾ ਜੀ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨਿੰਦਣਯੋਗ ਹੀ ਨਹੀਂ ਸਗੋਂ ਇਸ ਸਰਕਾਰ ਦੀ ਘਿਨਾਉਣੀ ਰਾਜਨੀਤੀ ਨੂੰ ਵੀ ਦਰਸਾਉਂਦੀ ਹੈ। ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। ਜ਼ੀਰਾ ਸਾਬ ‘ਤੇ ਉਹਨਾਂ ਸਰਕਾਰੀ ਅਧਿਕਾਰੀਆਂ ਵਿਰੁੱਧ ਪ੍ਰਦਰਸ਼ਨ ਕਰਨ ਲਈ ਮੁਕਦਮਾ ਦਰਜ ਕੀਤਾ ਗਿਆ ਹੈ ਜੋ ਆਪਣੀ ਡਿਊਟੀ ਨਹੀਂ ਨਿਭਾ ਰਹੇ ਸਨ। ਸਰਕਾਰ ਧੱਕੇਸ਼ਾਹੀ ਨਾਲ ਸਾਡੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਪਰ ਅਸੀਂ ਚੁੱਪ ਨਹੀਂ ਰਹਾਂਗੇ, ਇਸ ਬਦਲਾਖੋਰੀ ਵਿਰੁੱਧ ਪੰਜਾਬ ਕਾਂਗਰਸ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।”

ਦੂਜੇ ਪਾਸੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ ਕਿ “ਸੱਤਾ ਦੇ ਨਸ਼ੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੰਕਾਰ ਹੁਣ ਕੰਟਰੋਲ ਤੋਂ ਬਾਹਰ ਜਾ ਰਿਹਾ ਹੈ। ਨਿਡਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਨਜਾਇਜ਼ ਗ੍ਰਿਫਤਾਰੀ ਤੋਂ ਬਾਅਦ ਸਰਕਾਰ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਨੂੰ ਕਾਨੂੰਨੀ ਤਰੀਕੇ ਦੀ ਪਾਲਣਾ ਕੀਤੇ ਬਿਨਾਂ ਗ੍ਰਿਫਤਾਰ ਕੀਤਾ। ਪੰਜਾਬ ਕਾਂਗਰਸ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ‘ਆਪ’ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਵਿਰੁੱਧ ਡਟ ਕੇ ਸੰਘਰਸ਼ ਕਰੇਗੀ।”

See also  ਡਿਬਰੂਗੜ ਜੇਲ੍ਹ ਵਿੱਚ ਭਾਈ ਅ੍ਰਮਿਤਪਾਲ ਵੱਲੋ ਭੁੱਖ ਹੜਤਾਲ