ਸਪੀਕਰ ਸੰਧਵਾ ਨੇ ਵਕੀਲ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਉਹ ਖੁਦ ਵਕੀਲਾਂ ਦੇ ਇੱਕ ਵਫ਼ਦ ਨਾਲ ਭਾਰਤ ਦੇ ਚੀਫ ਜਸਟਿਸ (CJI) ਕੋਲ ਸਮਾਂ ਲੈ ਕੇ ਮੁਲਾਕਾਤ ਕਰਨਗੇ ਅਤੇ LADC ਪਾਲਿਸੀ ਨੂੰ ਰੱਦ ਕਰਨ ਦੀ ਮੰਗ ਉਨ੍ਹਾਂ ਦੇ ਸਾਹਮਣੇ ਰੱਖਣਗੇ।LADC ਪਾਲਿਸੀ ਖਿਲਾਫ ਵਕੀਲਾਂ ਦੇ ਧਰਨੇ ਨੂੰ ਮਿਲਿਆ ਸਪੀਕਰ ਕੁਲਤਾਰ ਸਿੰਘ ਸੰਧਵਾ ਦਾ ਸਮਰਥਨ, CJI ਨਾਲ ਮੁਲਾਕਾਤ ਦਾ ਦਿੱਤਾ ਭਰੋਸਾਫਰੀਦਕੋਟ: ਸੁਪਰੀਮ ਕੋਰਟ ਵੱਲੋਂ ਲਾਗੂ ਕੀਤੀ ਗਈ ਨਵੀਂ LADC (ਲੀਗਲ ਏਡ ਡਿਫੈਂਸ ਕੌਂਸਲ) ਪਾਲਿਸੀ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਵਕੀਲਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਧਰਨੇ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਵਕੀਲ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਕੀਲਾਂ ਦੀਆਂ ਮੰਗਾਂ ਜਾਇਜ਼ ਹਨ ਅਤੇ LADC ਪਾਲਿਸੀ ਕਾਰਨ ਪੰਜਾਬ ਦੇ ਵਕੀਲਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।ਸਪੀਕਰ ਸੰਧਵਾ ਨੇ ਵਕੀਲ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਉਹ ਖੁਦ ਵਕੀਲਾਂ ਦੇ ਇੱਕ ਵਫ਼ਦ ਨਾਲ ਭਾਰਤ ਦੇ ਚੀਫ ਜਸਟਿਸ (CJI) ਕੋਲ ਸਮਾਂ ਲੈ ਕੇ ਮੁਲਾਕਾਤ ਕਰਨਗੇ ਅਤੇ LADC ਪਾਲਿਸੀ ਨੂੰ ਰੱਦ ਕਰਨ ਦੀ ਮੰਗ ਉਨ੍ਹਾਂ ਦੇ ਸਾਹਮਣੇ ਰੱਖਣਗੇ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਦਾ ਪਾਲਣ ਹਰ ਸਰਕਾਰ ਲਈ ਲਾਜ਼ਮੀ ਹੁੰਦਾ ਹੈ, ਜਿਸ ਕਰਕੇ ਪੰਜਾਬ ਸਰਕਾਰ ਨੂੰ ਵੀ ਇਸ ਪਾਲਿਸੀ ਨੂੰ ਲਾਗੂ ਕਰਨਾ ਪਿਆ। ਹਾਲਾਂਕਿ ਵਕੀਲਾਂ ਦੀਆਂ ਹੋਰ ਮੰਗਾਂ ਵੀ ਲਿਖਤੀ ਰੂਪ ਵਿੱਚ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮਹਿਲਾ ਵਕੀਲਾਂ ਲਈ ਵੱਖਰੇ ਬਾਰ ਰੂਮ ਦੀ ਸਥਾਪਨਾ ਵਾਸਤੇ ₹5 ਲੱਖ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।ਇਸ ਮੌਕੇ ਬਾਰ ਕੌਂਸਲ ਦੇ ਆਗੂ ਐਡਵੋਕੇਟ ਵੀ.ਕੇ. ਵਰਮਾ ਨੇ ਕਿਹਾ ਕਿ ਸਪੀਕਰ ਵੱਲੋਂ ਉਨ੍ਹਾਂ ਨੂੰ ਇਹ ਭਰੋਸਾ ਦਿੱਤਾ ਗਿਆ ਹੈ ਕਿ ਉਹ ਵਕੀਲਾਂ ਦੀ ਆਵਾਜ਼ ਨੂੰ ਚੀਫ ਜਸਟਿਸ ਤੱਕ ਪਹੁੰਚਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ LADC ਪਾਲਿਸੀ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਦੇ ਵਕੀਲਾਂ ਨੂੰ ਹੋ ਰਿਹਾ ਹੈ, ਇਸ ਲਈ ਇਹ ਸੰਘਰਸ਼ ਪਾਲਿਸੀ ਰੱਦ ਹੋਣ ਤੱਕ ਜਾਰੀ ਰਹੇਗਾ।ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕੱਲ੍ਹ ਫਰੀਦਕੋਟ ਬਾਰ ਕੌਂਸਲ ਦੇ ਸਾਰੇ ਵਕੀਲ ਸਮੂਹਕ ਭੁੱਖ ਹੜਤਾਲ ਕਰਨਗੇ ਅਤੇ ਰੋਸ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। Read More
- Advertisement -
Recent Posts
Most Popular
ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ, ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ |
ਕੋਟਕਪੂਰਾ ਵਿਚ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ। ਇਸ...
ਅਕਾਲੀ ਦਲ ਦੀ ਸਰਕਾਰ ਬਣੀ ਤਾਂ ਮਿਲਣਗੇ 1 ਲੱਖ ਰੁਪਏ! ਸੁਖਬੀਰ ਬਾਦਲ ਨੇ ਕੀਤੇ...
ਪੰਜਾਬ ਬਚਾਓ ਮਿਸ਼ਨ ਰੈਲੀ ਵਿੱਚ ਸੁਖਬੀਰ ਬਾਦਲ ਨੇ 4 ਵੱਡੇ ਐਲਾਨ ਕੀਤੇ। ਆਟਾ-ਦਾਲ ਸਕੀਮ ਮੁੜ ਸ਼ੁਰੂ ਕਰਨ, ਧੀ ਦੇ ਵਿਆਹ ਲਈ 1 ਲੱਖ ਰੁਪਏ...
punjab weather update: heavy rain likely on september 14 and 15 rising heat...
ਮਾਨਸੂਨ ਦੀ ਰਫ਼ਤਾਰ ਹੌਲੀ ਪੈਂਦਿਆਂ ਹੀ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਨੇ ਮੁੜ ਜ਼ੋਰ ਫੜ ਲਿਆ ਹੈ। ਪਰ ਮੌਸਮ ਵਿਭਾਗ ਦੇ ਅਗਲੇ ਅਨੁਮਾਨ ਨੇ...
ਕੈਨੇਡਾ ਵਿੱਚ ਪੱਕੇ ਤੌਰ ‘ਤੇ ਵੱਸਣ ਦਾ ਸੁਪਨਾ ਟੁੱਟਿਆ: 8 ਸਾਲਾਂ ਦੀ ਸਖ਼ਤ ਮਿਹਨਤ...
ਹਰੀਸ਼ 2018 ਵਿੱਚ ਭਾਰਤ ਤੋਂ ਕੈਨੇਡਾ ਆਇਆ ਸੀ; ਉਸ ਦਾ ਕਹਿਣਾ ਸੀ ਕਿ ਭਾਰਤ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਦੌਰਾਨ 12 ਤੋਂ 19 ਅਗਸਤ...
Holiday: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਸਰਕਾਰੀ ਛੁੱਟੀ, ਦੇਖੋ ਨੋਟੀਫਿਕੇਸ਼ਨ |
ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 12 ਸਤੰਬਰ 2026 ਨੂੰ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਰਹੇਗੀ। ਸਰਕਾਰੀ ਦਫ਼ਤਰਾਂ, ਵਿਦਿਅਕ ਅਦਾਰਿਆਂ ਅਤੇ ਬੋਰਡਾਂ/ਕਾਰਪੋਰੇਸ਼ਨਾਂ...














