LPU Hungama | Punjab Police Action| Chitkara | Bank News | Amarjit Chawla |

0
7
Screenshot

ਫਗਵਾੜਾ ਦੀ LPU ਵਿੱਚ ਬੀਤੀ ਰਾਤ ਵੀ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਟਕਰਾਅ ਹੋਇਆ, ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਪੁਲਿਸ ‘ਤੇ ਪੱਥਰਬਾਜ਼ੀ ਕਰਨ ਦੇ ਦਾਅਵੇ ਕੀਤੇ ਗਏ। ਪੁਲਿਸ ਨੇ ਹਾਲਾਤ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਪ੍ਰਦਰਸ਼ਨ ਦੌਰਾਨ ਕਈ ਵਾਹਨਾਂ ਨੂੰ ਅੱਗ ਲਗਾਉਣ ਦੀ ਘਟਨਾ ਵੀ ਸਾਹਮਣੇ ਆਈ। 17 ਘੰਟਿਆਂ ਬਾਅਦ ਦਿੱਲੀ-ਅੰਮ੍ਰਿਤਸਰ ਹਾਈਵੇਅ ਨੂੰ ਮੁੜ ਖੋਲ੍ਹਿਆ ਗਿਆ। ਪੁਲਿਸ ਨੇ ਯੂਨੀਵਰਸਿਟੀ ਕੈਂਪਸ ਵਿੱਚ ਫਲੈਗ ਮਾਰਚ ਕੱਢਿਆ ਅਤੇ ਹੋਸਟਲਾਂ ਦੀ ਜਾਂਚ ਕੀਤੀ। ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਮੁਤਾਬਕ ਹਿੰਸਾ ਫੈਲਾਉਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Rozana Times

LEAVE A REPLY

Please enter your comment!
Please enter your name here