ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ‘ਚ 17 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੂੰ ਵੱਡਾ ਝੱਟਕਾ ਲੱਗਿਆ ਹੈ। ਮੱਧ ਪ੍ਰਦੇਸ਼ ਕਾਂਗਰਸ ਦੇ ਮੀਡੀਆ ਵਿਭਾਗ ਦੇ ਮੀਤ ਪ੍ਰਧਾਨ ਅਜੈ ਸਿੰਘ ਯਾਦਵ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫ਼ਾਂ ਕਾਂਗਰਸ ਵੱਲੋਂ ਐਲਾਨੇ ਗਏ 144 ਉਮੀਦਵਾਰਾਂ ਦੀ ਸੂਚੀ ਤੋਂ ਬਾਅਦ ਆਇਆ ਹੈ। ਉਨ੍ਹਾਂ ਇਕ ਪੱਤਰ ਵਿਚ ਲਿਖਿਆ ਕਿ “ਟੀਕਮਗੜ੍ਹ ਜ਼ਿਲ੍ਹੇ ਵਿੱਚ 70% ਵੋਟਰ ਪਛੜੀਆਂ ਸ਼੍ਰੇਣੀਆਂ ਦੇ ਹਨ ਪਰ 3 ਹਲਕਿਆਂ ਤੋਂ ਇੱਕ ਵਿਸ਼ੇਸ਼ ਜਾਤੀ ਦੇ ਲੋਕਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਹ ਇੱਕ ਗਲਤ ਫੈਸਲਾ ਹੈ ਅਤੇ ਮੈਂ ਇਸ ਤੋਂ ਦੁਖੀ ਹੋ ਕੇ ਅਸਤੀਫਾ ਦੇ ਰਿਹਾ ਹਾਂ।”

Related posts:
ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ...
ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
ਪ੍ਰਨੀਤ ਕੌਰ ਕਾਂਗਰਸ ਵੱਲੋਂ ਨਹੀਂ ਲੜਣਗੇ ਅਗਾਮੀ ਲੋਕ ਸਭਾ ਚੋਣਾਂ: ਵੜਿੰਗ