ਨਾਭਾ: ਪੰਜਾਬ ਕਾਂਗਰਸ ਦੀ ਵੱਡੀ ਲੀਡਰਸ਼ਿਪ ਅੱਜ ਨਾਭਾ ਜੇਲ੍ਹ ਵਿਚ ਬੰਦ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪਹੁੰਚੀ। ਇਸ ਲੀਡਰਸ਼ਿਪ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨਾਲ ਮੌਜੂਦ ਸੀ। ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਸੁਖਪਾਲ ਖਹਿਰਾ ਨਾਲ ਮੁਲਾਕਾਤ ਕੀਤੀ ਗਈ।
ਖੜ੍ਹੇ ਕੈਂਟਰ ‘ਚ ਟਕਰਾਈ ਕਾਰ, 4 ਨੌਜਵਾਨਾਂ ਦੀ ਮੌ+ਤ
ਬੇਸ਼ਕ ਸੁਖਪਾਲ ਖਹਿਰਾ ਨੂੰ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ ਪਰ ਇਸ ਦੇ ਬਾਵਜੂਦ ਉਹ ਜੇਲ੍ਹ ’ਚੋਂ ਬਾਹਰ ਨਹੀਂ ਆ ਸਕਦੇ ਕਿਉਂਕਿ ਹਾਈਕੋਰਟ ਤੋਂ ਮਿਲੀ ਜ਼ਮਾਨਤ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕਪੂਰਥਲਾ ਵਿਚ ਇਕ ਹੋਰ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ। ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਦੋ ਕਥਿਤ ਸਾਥੀਆਂ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ‘ਚ ਗਵਾਹ ਨੂੰ ਧਮਕਾਉਣ ਦੇ ਇਲਜ਼ਾਮਾਂ ’ਚ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ। ਹਲਾਂਕਿ ਖਹਿਰਾ ਵੱਲੋਂ ਇਸ ਗ੍ਰਿਫ਼ਤਾਰੀ ਨੂੰ ਬਦਲਾਖੋਰੀ ਦੀ ਸਿਆਸਤ ਐਲਾਨ ਕਰ ਦਿੱਤੀ ਸੀ।