Mission 2027: ਅਕਾਲੀ ਦਲ ਦੇ ਦੋ ਧੜਿਆਂ ਵਿਚ ਹੋਇਆ ਗੱਠਜੋੜ…ਮਿਲ ਕੇ ਲੜਨਗੇ ਚੋਣਾਂ! | ਪੰਜਾਬ ਖ਼ਬਰਾਂ

0
5
Mission 2027: ਅਕਾਲੀ ਦਲ ਦੇ ਦੋ ਧੜਿਆਂ ਵਿਚ ਹੋਇਆ ਗੱਠਜੋੜ...ਮਿਲ ਕੇ ਲੜਨਗੇ ਚੋਣਾਂ! | ਪੰਜਾਬ ਖ਼ਬਰਾਂ



Last Updated:Apr 19, 2026 8:29 AM ISTਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਇਆ ਇੱਕ ਧੜਾ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਹੈ।News18ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਾਲੇ ਗਠਜੋੜ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ‘ਬਾਗੀ’ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਇਸ ਨਵੇਂ ਬਣੇ ਗਠਜੋੜ ਦੀ ਤਾਲਮੇਲ ਕਮੇਟੀ ਦਾ ਮੁਖੀ (ਕਨਵੀਨਰ) ਬਣਾਇਆ ਗਿਆ ਹੈ।ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਇਆ ਇੱਕ ਧੜਾ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਹੈ।ਮਨਪ੍ਰੀਤ ਸਿੰਘ ਇਯਾਲੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ-”ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਤਾਲਮੇਲ ਕਮੇਟੀਆਂ ਵੱਲੋਂ ਪਹਿਲੀ ਮੀਟਿੰਗ ਕਰਕੇ ਗੱਠਜੋੜ ਕਰਦਿਆਂ “ਪੰਥਕ ਏਕਤਾ ਤਾਲਮੇਲ ਕਮੇਟੀ” ਬਣਾਈ ਗਈ। ਜਿਸ ਦਾ ਦਾਸ ਨੂੰ ਸਰਬਸਮੰਤੀ ਨਾਲ #ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਜਿਸ ਤਹਿਤ ਅਸੀਂ ਦੋਵਾਂ ਪੰਥਕ ਅਕਾਲੀ ਧਿਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਹੁਕਮਨਾਮੇ ਸਾਹਿਬ ਤਹਿਤ ਜੋ ਪੰਥਕ ਏਕਤਾ ਦਾ ਕਾਰਜ ਅਧੂਰਾ ਪਿਆ ਸੀ। ਉਸ ਦੀ ਆਰੰਭਤਾ ਤੇ ਸਫਲਤਾ ਵੱਲ ਅੱਜ ਪਹਿਲਾ ਕਦਮ ਚੁੱਕਿਆ ਗਿਆ ਹੈ ਤੇ ਸਾਡੀ ਪਿਛਲੇ ਸਮਿਆਂ ਵਿਚ ਚੱਲ ਰਹੀਆਂ ਕੋਸ਼ਿਸ਼ਾਂ ਤੇ ਮਿਹਨਤ ਨੂੰ ਬੂਰ ਪਿਆ ਹੈ। ਸਿੱਖ ਪੰਥ, ਪੰਜਾਬ ਤੇ ਪੰਜਾਬੀਅਤ ਨੂੰ ਹੋਰ ਮਜ਼ਬੂਤ ਕਰਨ ਲਈ ਤੇ ਪੰਥਕ ਏਕਤਾ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਜਿਸ ਤਹਿਤ ਅਸੀ ਸਾਰੀਆਂ ਪੰਥਕ, ਸਮਾਜਿਕ-ਧਾਰਮਿਕ , ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਗੱਠਜੋੜ ਦਾ ਹਿੱਸਾ ਬਣਨ ਤੇ ਇਸ ਕਾਰਜ ਵਿਚ ਉਹ ਸਾਡਾ ਸਾਥ ਦੇਣ ਤਾਂ ਜੋ ਪੰਜਾਬ ਦੀ ਬਿਹਤਰੀ ਲਈ ਸਭ ਮਿਲ ਕੇ ਕੰਮ ਕਰ ਸਕੀਏ।”Read More



Rozana Times

LEAVE A REPLY

Please enter your comment!
Please enter your name here