MLA ਡਾ: ਰਾਜ ਕੁਮਾਰ ਚੱਬੇਵਾਲ ਨੂੰ ਗ੍ਰਿਫ਼ਤਾਰ ਕਰਨ ਤੋਂ ਤਿੰਨ ਦਿਨ ਪਹਿਲਾ ਦੇਣਾ ਹੋਵੇਗਾ ਨੋਟਿਸ

ਹੁਸ਼ਿਆਰਪੁਰ: ਸੈਕਸ਼ਨ ਲੈਟਰਾਂ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਾਓ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰ ਲਈ ਹੈ। ਅਦਾਲਤੀ ਹੁਕਮਾਂ ਮੁਤਾਬਕ ਹੁਣ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਤਿੰਨ ਦਿਨ ਪਹਿਲਾਂ ਨੋਟਿਸ ਦੇਣਾ ਪਵੇਗਾ।

ਭਗਵੰਤ ਮਾਨ ਤੇ ਕੇਜਰੀਵਾਲ ਨੇ ਸੱਦ ਲਏ ਅਧਿਕਾਰੀ ਹੋ ਸਕਦਾ ਹੈ ਅੱਜ ਕੋਈ ਨਵਾਂ ਧਮਾਕਾ

ਇਹ ਸੁਣਵਾਈ ਐਡੀਸ਼ਨਲ ਸੈਸ਼ਨ ਜੱਜ ਪ੍ਰੀਤ ਮੋਹਨ ਸ਼ਰਮਾ ਦੀ ਅਦਾਲਤ ਵਿਚ ਹੋਈ। ਹਾਲਾਂਕਿ ਵਿਜੀਲੈਂਸ ਨੇ ਅਦਾਲਤ ਨੂੰ ਦਸਿਆ ਕਿ ਅਜੇ ਤਕ ਰਾਜ ਕੁਮਾਰ ਚੱਬੇਵਾਲ ਵਿਰੁਧ ਕੋਈ ਵੀ ਐਫ.ਆਈ.ਆਰ. ਦਰਜ ਨਹੀਂ ਕੀਤੀ ਗਈ ਅਤੇ ਵਿਜੀਲੈਂਸ ਨੇ ਅਦਾਲਤ ਨੂੰ ਦਸਿਆ ਕਿ ਰਾਜ ਕੁਮਾਰ ਚੱਬੇਵਾਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ ਪਰ ਉਹ ਸ਼ਾਮਲ ਨਹੀਂ ਹੋਏ। ਵਿਜੀਲੈਂਸ ਵਿਭਾਗ ਦੀ ਟੀਮ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਸ ਨੇ ਲੋਕਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਝੂਠੇ ਪੱਤਰ ਦਿੱਤੇ ਸਨ, ਜਿਸ ਕਾਰਨ ਉਹ ਚੋਣ ਜਿੱਤ ਗਿਆ ਸੀ।

ਭਗਵੰਤ ਮਾਨ ਤੇ ਕੇਜਰੀਵਾਲ ਨੇ ਸੱਦ ਲਏ ਅਧਿਕਾਰੀ ਹੋ ਸਕਦਾ ਹੈ ਅੱਜ ਕੋਈ ਨਵਾਂ ਧਮਾਕਾ

See also  ਪੀਣ ਵਾਲੇ ਪਾਣੀ ਦੀ ਪਾਈਪ ਕੱਟਣ ਕਾਰਨ ਪਿੰਡ ਗੁਜਰਪੁਰ 'ਚ ਚਾਰ ਦਿਨਾਂ ਤੋਂ ਪਾਣੀ ਦੀ ਕਿੱਲਤ