MLA ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦਿਹਾਂਤ ।

ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਲੁਧਿਆਣਾ DMC ਦੇ ਹੀਰੋ ਹਾਰਟ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ।

s. darshan singh with faimly


ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵਿਧਾਇਕ ਦੇ ਪਿਤਾ ਨੂੰ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਹਿਲਾਂ ਖਬਰਾਂ ਉਡੀਆਂ ਸਨ ਕਿ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ ਹੈ ਪਰ ਬਾਅਦ ਵਿੱਚ ਵਿਧਾਇਕ ਨੇ ਇਨ੍ਹਾਂ ਸਾਰੀਆਂ ਖਬਰਾਂ ਨੂੰ ਨਕਾਰਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਰਕੇ ਉਨ੍ਹਾਂ ਨੂੰ ਹਾਰਟ ਸਬੰਧੀ ਸਮੱਸਿਆ ਆਇਆ ਹੈ ਇਸ ਲਈ ਉਨ੍ਹਾਂ ਨੂੰ DMC, Hero Heart ਵਿੱਚ ਦਾਖਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ।

mrs darshan singh


ਉਥੇ ਹੀ ਉਨ੍ਹਾਂ ਦੇ ਪਰਿਵਾਰ ਨੇ ਵੀ ਕਿਹਾ ਸੀ ਕਿ ਦਰਸ਼ਨ ਸਿੰਘ ਨੇ ਗਲਤ ਦਵਾਈ ਖਾ ਲਈ, ਜਿਸ ਕਰਕੇ ਉਨ੍ਹਾਂ ਦੀ ਤਬੀਅਤ ਵਿਗੜ ਗਈ। ਉਨ੍ਹਾਂ ਦੇ ਕੋਈ ਜ਼ਹਿਰੀਲੀ ਚੀਜ਼ ਨਿਗਲਣ ਦੀ ਗੱਲ ਗਲਤ ਹੈ।

See also  ਆਮ ਆਦਮੀ ਪਾਰਟੀ ਨੂੰ ਬਣਿਆਂ ਹੋ ਗਿਆ 1 ਸਾਲ ,ਖਰੀ ਉੱਤਰੀ ਸਰਕਾਰ ਅੰਮ੍ਰਿਤ ਅਰੌੜਾ