ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਲੁਧਿਆਣਾ DMC ਦੇ ਹੀਰੋ ਹਾਰਟ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵਿਧਾਇਕ ਦੇ ਪਿਤਾ ਨੂੰ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਹਿਲਾਂ ਖਬਰਾਂ ਉਡੀਆਂ ਸਨ ਕਿ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ ਹੈ ਪਰ ਬਾਅਦ ਵਿੱਚ ਵਿਧਾਇਕ ਨੇ ਇਨ੍ਹਾਂ ਸਾਰੀਆਂ ਖਬਰਾਂ ਨੂੰ ਨਕਾਰਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਰਕੇ ਉਨ੍ਹਾਂ ਨੂੰ ਹਾਰਟ ਸਬੰਧੀ ਸਮੱਸਿਆ ਆਇਆ ਹੈ ਇਸ ਲਈ ਉਨ੍ਹਾਂ ਨੂੰ DMC, Hero Heart ਵਿੱਚ ਦਾਖਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ।

ਉਥੇ ਹੀ ਉਨ੍ਹਾਂ ਦੇ ਪਰਿਵਾਰ ਨੇ ਵੀ ਕਿਹਾ ਸੀ ਕਿ ਦਰਸ਼ਨ ਸਿੰਘ ਨੇ ਗਲਤ ਦਵਾਈ ਖਾ ਲਈ, ਜਿਸ ਕਰਕੇ ਉਨ੍ਹਾਂ ਦੀ ਤਬੀਅਤ ਵਿਗੜ ਗਈ। ਉਨ੍ਹਾਂ ਦੇ ਕੋਈ ਜ਼ਹਿਰੀਲੀ ਚੀਜ਼ ਨਿਗਲਣ ਦੀ ਗੱਲ ਗਲਤ ਹੈ।
Related posts:
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਬੀਜੇਪੀ ਆਗੂ ਖਿਲਾਫ਼ ਚੰਡੀਗੜ੍ਹ ਥਾਣੇ 'ਚ ਦਰਜ ਕਰਵਾਈ ਸ਼ਿਕਾਇਤ
ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਲੜਕੀਆਂ ਧਰਨਾ ਲਗਾਉਣ ਲਈ ਮਜ਼ਬੂਰਅੱਖਾਂ ‘ਚ ਹੰਝੂ! ਕੜਾਕੇ ਦੀ ਠੰਡ ‘ਚ ਸੜਕ ’ਤੇ...
ਜਲੰਧਰ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ 'ਤੇ ਬਦਮਾਸ਼ਾਂ ਵੱਲੋਂ ਹਮਲਾ, ਬਾਲ-ਬਾਲ ਬੱਚਿਆ ਪਰਿਵਾਰ
ਵਿਸਾਖੀ ਜੋੜ ਮੇਲੇ ਮੌਕੇ ਹਜ਼ਾਰਾਂ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈਆਂ