MP ਰਵਨੀਤ ਬਿੱਟੂ ਨੇ PM ਮੋਦੀ ਨੂੰ ਲਿਖਿਆ ਪੱਤਰ, ਭਾਰਤ-ਕੈਨੇਡਾ ਮੁੱਦੇ ਵਿੱਚ ਨਿੱਜੀ ਤੌਰ ‘ਤੇ ਦਖਲ ਦੇਣ ਲਈ ਕਿਹਾ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਿਹਾ ਕੂਟਨੀਤਕ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ। ਇਸ ਵਿਵਾਦ ਤੇ ਪੰਜਾਬੀ ਸਿਆਸੀ ਲੀਡਰਾਂ ਵੱਲੋਂ ਗਿਹਰੀ ਚਿੰਤਾਂ ਜਤਾਈ ਜਾ ਰਹੀ ਹੈ। ਹੁਣ ਲੁਧਿਆਣਾ ਤੋਂ ਮੈਂਬਰ ਆਫ਼ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭਾਰਤ-ਕੈਨੇਡਾ ਵਿਚਾਲੇ ਚੱਲ ਰਹੀ ਕੂਟਨੀਤਕ ਵਿਵਾਦ ‘ਚ ਇਕ ਪੱਤਰ ਲਿਖਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ-ਕੈਨੇਡਾ ਮੁੱਦੇ ਵਿੱਚ ਨਿੱਜੀ ਤੌਰ ‘ਤੇ ਦਖਲ ਦੇਣ ਅਤੇ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਭਲਾਈ ਅਤੇ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

See also  ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਮੁੜ ਵਿਵਾਦਾਂ ਵਿੱਚ