Mukh Mantri Mawan Dhiyan Satkar Yojana: ਪੰਜਾਬ ਵਿਚ ਅੱਜ ਕਿਹੜੀਆਂ ਮਹਿਲਾਵਾਂ ਨੂੰ ਮਿਲਣਗੇ ਪੈਸੇ? ਜਾਣੋ ਪੂਰੀ ਡਿਟੇਲ |

0
2
AAP Candidate List

ਤਾਜ਼ਾ ਅੰਕੜਿਆਂ ਮੁਤਾਬਕ, ਇਸ ਸਕੀਮ ਤਹਿਤ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ 72,56,686 ਔਰਤਾਂ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ ਮਹਿਲਾਵਾਂ ਦੇ ਖਾਤਿਆਂ ਵਿਚ ਪੈਸੇ ਜਾਰੀ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇਸ ਰਕਮ ਜਾਰੀ ਕਰਨਗੇ।ਦੱਸ ਦਈਏ ਕਿ ਅੱਜ ਉਨ੍ਹਾਂ ਮਹਿਲਾਵਾਂ ਦੇ ਖਾਤਿਆਂ ‘ਚ ਪੈਸੇ ਆਉਣਗੇ ਜਿੰਨਾਂ ਨੂੰ 1 ਅਕਤੂਬਰ ਨੂੰ ਪੈਸੇ ਨਹੀਂ ਮਿਲੇ ਸਨ। ਇਹ ਤਿੰਨ ਮਹੀਨੇ ਅਗਸਤ, ਸਤੰਬਰ ਅਤੇ ਅਕਤੂਬਰ ਦੀ ਇਕੱਠੀ ਕਿਸ਼ਤ ਹੈ। ਜ਼ਿਕਰਯੋਗ ਹੈ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਸੂਬੇ ਭਰ ਵਿਚ ਵੱਡਾ ਹੁੰਗਾਰਾ ਮਿਲ ਰਿਹਾ ਹੈ।ਤਾਜ਼ਾ ਅੰਕੜਿਆਂ ਮੁਤਾਬਕ, ਇਸ ਸਕੀਮ ਤਹਿਤ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ 72,56,686 ਔਰਤਾਂ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਸਰਕਾਰ ਵੱਲੋਂ ਇਸ ਯੋਜਨਾ ਅਧੀਨ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਕਾਰਨ ਵੱਡੀ ਗਿਣਤੀ ਵਿਚ ਮਹਿਲਾਵਾਂ ਇਸ ਸਕੀਮ ਨਾਲ ਜੁੜ ਰਹੀਆਂ ਹਨ।Read More

Rozana Times

LEAVE A REPLY

Please enter your comment!
Please enter your name here