ਬਠਿੰਡਾ: ਅੱਜ ਸਵੇਰੇ ਤੜਕਸਾਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਦੇ ਬਠਿੰਡਾ ਵਿਚ ਗੈਂਗਸਟਰ ਹੈਰੀ ਮੌੜ ਦੇ ਘਰ ਛਾਪਾ ਮਾਰਿਆ ਹੈ। ਮੌੜ ਮੰਡੀ ‘ਚ ਹੈਰੀ ਮੌੜ ਦਾ ਘਰ ਸੀਲ ਕਰ ਦਿੱਤਾ ਗਿਆ ਹੈ। ਫਿਲਹਾਲ ਕਿਸੇ ਨੂੰ ਵੀ ਘਰ ਦੇ ਅੰਦਰ ਅਤੇ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਦੱਸ ਦੇਈਏ ਕਿ ਕਈ ਹੈਰੀ ਮੌੜ ਕਈ ਗੰਭੀਰ ਅਪਰਾਧਿਕ ਮਾਮਲਿਆਂ ‘ਚ ਸ਼ਾਮਿਲ ਹੈ। ਇਸ ਤੋਂ ਪਹਿਲਾਂ ਵੀ NIA ਨੇ ਗੈਂਗਸਟਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ।
ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡਾ ਐਲਾਨ! ਸ਼੍ਰੀ ਫਤਿਹਗੜ੍ਹ ਸਾਹਿਬ ਸਿੰਘਾਂ ਦਾ ਵੱਡਾ ਇੱਕਠ! ਸਰਕਾਰਾਂ ਨੂੰ ਪਾਈ ਝਾੜ!
NIA ਦੀ ਟੀਮ ਸਵੇਰੇ 5 ਵਜੇ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ 2 ਸ਼ੂਟਰ ਦੇ ਘਰ ਪਹੁੰਚੀ। NIA ਅਧਿਕਾਰੀਆਂ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਦੋਵਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਵੇਰੇ ਕਰੀਬ 7 ਵਜੇ ਤੱਕ ਜਾਰੀ ਰਹੀ। ਇਸ ਤੋਂ ਇਲਾਵਾ ਸਥਾਨਕ ਪੁਲਿਸ ਵੀ ਇਨ੍ਹਾਂ ਪਿੰਡਾਂ ਵਿੱਚ ਲਗਾਤਾਰ ਗਸ਼ਤ ਕਰਦੀ ਰਹਿੰਦੀ ਹੈ।