ਬਠਿੰਡਾ ਦੇ ਇੱਕ ਟੈਟੂ ਸਟੂਡੀਓ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਕੁਝ ਵੀਡੀਓਜ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਨ੍ਹਾਂ ਵੀਡੀਓਜ਼ ਵਿੱਚ ਮਹਿਲਾਵਾਂ ਦੇ ਨਿੱਜੀ ਅੰਗਾਂ ‘ਤੇ ਟੈਟੂ ਬਣਾਉਣ ਦੇ ਦ੍ਰਿਸ਼ ਦਿਖਾਏ ਜਾਣ ਤੋਂ ਬਾਅਦ ਕੁਝ ਲੋਕਾਂ ਨੇ ਇਸ ‘ਤੇ ਇਤਰਾਜ਼ ਜਤਾਇਆ ਹੈ। ਇਸ ਦੇ ਨਾਲ ਹੀ ਸਲੀਵਲੈੱਸ ਡਰੈੱਸ ਅਤੇ ਸੋਸ਼ਲ ਮੀਡੀਆ ਰੀਲਾਂ ਨੂੰ ਲੈ ਕੇ ਵੀ ਚਰਚਾ ਛਿੜ ਗਈ ਹੈ। ਕੁਝ ਨਿਹੰਗ ਸਿੰਘਾਂ ਵੱਲੋਂ ਇਸ ਮਾਮਲੇ ‘ਤੇ ਨਸੀਹਤ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਹ ਬਹਿਸ ਹੋਰ ਤੇਜ਼ ਹੋ ਗਈ ਹੈ ਕਿ ਕੀ ਇਹ ਸਮਾਜਿਕ ਮਰਿਆਦਾ ਦਾ ਮਾਮਲਾ ਹੈ ਜਾਂ ਨਿੱਜੀ ਆਜ਼ਾਦੀ ਵਿੱਚ ਦਖ਼ਲਅੰਦਾਜ਼ੀ। ਪੂਰੇ ਮਾਮਲੇ ਨੂੰ ਲੈ ਕੇ ਵੱਖ-ਵੱਖ ਵਰਗਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।















