ਰਾਹੁਲ ਗਾਂਧੀ ਨੂੰ ਦਿੱਤੀ ਗਈ ਮੰਦਿਰ ਦੇ ਅੰਦਰ ਜਾਉਣ ਦੀ ਇਜ਼ਾਜ਼ਤ

ਅਸਾਮ: ਰਾਹੁਲ ਗਾਂਧੀ ਇਸ ਸਮੇਂ ਆਪਣੀ ‘ਭਾਰਤ ਜੋੜੋ ਨਿਆਂ ਯਾਤਰਾ’ ਕਾਫ਼ੀ ਚਰਚਾ ‘ਚ ਹਨ। ਹੁਣ ਅਸਾਮ ਵਿਚ ਉਨ੍ਹਾਂ ਨੂੰ ਇਕ ਮੰਦਿਰ ਅੰਦਰ ਜਾਉਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ। ਦਰਅਸਲ ਕਾਂਗਰਸ ਨੇਤਾ ਰਾਹੁਲ ਗਾਂਧੀ ਵੈਸ਼ਨਵ ਸੰਤ ਸ਼੍ਰੀਮੰਤ ਸੰਕਰਦੇਵ ਦੇ ਜਨਮ ਸਥਾਨ ‘ਤੇ ਪਹੁੰਚ ਚੁੱਕੇ ਹਨ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਪੁਲਿਸ ਨੇ ਰਾਹੁਲ ਗਾਂਧੀ ਨੂੰ ਅਯੁੱਧਿਆ ਵਿਚ ਰਾਮ ਮੰਦਰ ਦੀ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਖ਼ਤਮ ਹੋਣ ‘ਤੇ ਹੀ ਮੰਦਰ ਦਾ ਦੌਰਾ ਕਰਨ ਦੀ ਇਜ਼ਾਜ਼ਤ ਦਿੱਤੀ ਹੈ।

ਹੁਣ ਸ਼ੋਸ਼ਲ ਮੀਡੀਆ ਉਤੇ ਇਕ ਵੀਡੀਓ ਬਹੁਤ ਤੇਜ਼ੀ ਨਿਾਲ ਵਾਇਰਲ ਹੋ ਰਿਹਾ ਜਿਸ ਵਿਚ ਉਹ ਇਹ ਕਹਿੰਦੇ ਦਿਖਾਈ ਦੇ ਰਹੇ ਹਨ ਕਿ “ਮੇਰਾ ਕੀ ਕਸੂਰ ਹੈ ਕਿ ਮੈਨੂੰ ਮੰਦਰ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ।” ਇਸ ਦੌਰਾਨ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਨੇਤਾ ਗੌਰਵ ਗੋਗੋਈ, ਜੈਰਾਮ ਰਮੇਸ਼ ਅਤੇ ਹੋਰ ਵੀ ਨਜ਼ਰ ਆ ਰਹੇ ਹਨ। ਜੈਰਾਮ ਰਮੇਸ਼ ਨੇ ਕਿਹਾ, “ਇਹ ਲੋਕਤੰਤਰ ਦਾ ਕਤਲ ਹੈ ਕਿ ਇੱਕ ਵਿਅਕਤੀ ਨੂੰ ਮੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ, ਇੱਥੋਂ ਤੱਕ ਕਿ ਇੱਥੋਂ ਦੇ ਸੰਸਦ ਮੈਂਬਰ ਨੂੰ ਵੀ ਮੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਅਜਿਹਾ ਕਿਉਂ ਕੀਤਾ ਜਾ ਰਿਹਾ ਹੈ?” ਜੈਰਾਮ ਰਮੇਸ਼ ਨੇ ਅੱਗੇ ਕਿਹਾ, “ਅਸੀਂ ਇੱਕ ਲੋਕਤੰਤਰੀ ਦੇਸ਼ ਵਿਚ ਰਹਿੰਦੇ ਹਾਂ। ਪਰ ਸਥਾਨਕ ਸੰਸਦ ਮੈਂਬਰ ਗੌਰਵ ਗੋਗੋਈ ਨੂੰ ਵੀ ਇੱਥੇ ਹੀ ਰੋਕਿਆ ਜਾ ਰਿਹਾ ਹੈ। ਇਹ ਬੇਇਨਸਾਫ਼ੀ ਹੈ।”

See also  ਮੋਦੀ ਵਾਰੇ ਗਲਤ ਟਿੱਪਣੀ ਮਾਮਲੇ ਵਿਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ