ਪ੍ਰਨੀਤ ਕੌਰ ਕਾਂਗਰਸ ਵੱਲੋਂ ਨਹੀਂ ਲੜਣਗੇ ਅਗਾਮੀ ਲੋਕ ਸਭਾ ਚੋਣਾਂ: ਵੜਿੰਗ

ਚੰਡੀਗੜ੍ਹ: ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪ੍ਰਨੀਤ ਕੌਰ ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ, ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਿੱਤੀ ਗਈ ਹੈ।

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਖਰਾਬੀ ਕਰਨ ਵਾਲੇ ਨੂੰ ਨੋਟਿਸ ਨਹੀਂ ਬਾਹਰ ਕੱਢਾਂਗੇ । ਕਿਉਂਕਿ ਕਾਂਗਰਸ ‘ਚ ਪਾਰਟੀ ਤੋਂ ਵੱਡਾ ਕੋਈ ਨਹੀਂ”। ਉਨ੍ਹਾਂ ਇਹ ਗੱਲ ਚੀ ਸਾਫ਼ ਕਰ ਦਿੱਤੀ ਹੈ ਕਿ ਪ੍ਰਨੀਤ ਕੌਰ ਕਾਂਗਰਸ ਵੱਲੋਂ ਅੱਗੇ ਆਉਣ ਵਾਲੀ ਲੋਕ ਸਭਾਂ ਚੋਣਾਂ ਨਹੀਂ ਲੜਣਗੇ।

See also  ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਫੇਸਬੁਕ ਤੇ ਪਾਈ ਪੋਸਟ, ਕਿਹਾ: "ਲੋਕਾਂ ਦੀ ਆਵਾਜ਼ ਨੂੰ ਬੰਦ ਕਰਨ ਲਈ ਸਰਕਾਰ ਕਿਸੇ ਦਾ ਵੀ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਸਕਦੀ ਹੈ"