ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

ਹਜ਼ਾਰਾਂ ਬੇਦੋਸ਼ੇ ਸਿੱਖ ਨੌਜੁਆਨਾਂ ਨੂੰ ਮਿਥ ਕੇ ਕਤਲ ਕਰਨਾ ਲੋਕਤੰਤਰ ਦੇ ਨਾਂ ’ਤੇ ਕਾਲਾ ਧੱਬਾ- ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕਾਉਂਕੇ ਨੂੰ ਦਿੱਤਾ ਜਾਵੇ ਕੌਮੀ ਸ਼ਹੀਦ ਦਾ ਸਨਮਾਨ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ ਸਮੇਤ ਵੱਡੀ ਗਿਣਤੀ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਅਰਦਾਸ ਸਮਾਗਮ ਦੌਰਾਨ ਭਾਈ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ ਅਤੇ ਪਰਿਵਾਰਕ ਮੈਂਬਰਾਂ ਬੀਬੀ ਪਵਨਜੀਤ ਕੌਰ, ਸ. ਅਜੀਤ ਸਿੰਘ ਤੇ ਸਾਬਕਾ ਸਰਪੰਚ ਸ. ਮਨਜਿੰਦਰ ਸਿੰਘ ਨੂੰ ਸਿਰੋਪਾਓ ਨਾਲ ਸਨਮਾਨ ਦਿੱਤਾ ਗਿਆ।

ਨਹਿਰ ਨੇੜਿਉਂ ਮਿਲੀ ਪੰਜਾਬ ਪੁਲਿਸ ਦੇ DSP ਦੀ ਲਾਸ਼, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕਰੀਬ 31 ਸਾਲ ਪਹਿਲਾਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਤਤਕਾਲੀ ਸਰਕਾਰ ਦੇ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ। ਇਸ ਦੌਰ ਵਿਚ ਹਜ਼ਾਰਾਂ ਬੇਦੋਸ਼ੇ ਸਿੱਖ ਨੌਜੁਆਨਾਂ ਨੂੰ ਮਿਥ ਕੇ ਕਤਲ ਕਰਨਾ ਲੋਕਤੰਤਰ ਦੇ ਨਾਂ ’ਤੇ ਕਾਲਾ ਧੱਬਾ ਹੈ, ਜਿਸ ਨੂੰ ਕਦੇ ਧੋਤਾ ਨਹੀਂ ਜਾ ਸਕਦਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਕਾਉਂਕੇ ਦੇ ਕਤਲ ਮਾਮਲੇ ’ਚ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਕਿਉਂਕਿ ਸਿੱਖਾਂ ਦੇ ਕਾਤਲਾਂ ਨੂੰ ਮਿਸਾਲੀ ਸਜ਼ਾਵਾਂ ਜ਼ਰੂਰ ਮਿਲਣੀਆਂ ਚਾਹੀਦੀਆਂ ਹਨ। ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਕਾਉਂਕੇ ਸਬੰਧੀ ਕਰਵਾਏ ਅਰਦਾਸ ਸਮਾਗਮ ਬਾਰੇ ਕਿਹਾ ਕਿ ਆਪਣੇ ਸ਼ਹੀਦਾਂ ਅਤੇ ਯੋਧਿਆਂ ਨੂੰ ਯਾਦ ਕਰਨਾ ਚੰਗੀ ਗੱਲ ਹੈ।

See also  LPG ਸਿਲੰਡਰ ਮੁੜ ਹੋਏ ਸਸਤੇ, ਜਾਣੋ ਕਿਨ੍ਹੇ ਘੱਟੇ ਦਾਮ

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਕੌਮੀ ਸ਼ਹੀਦ ਦਾ ਸਨਮਾਨ ਦੇਣ ਵਾਸਤੇ ਵਿਚਾਰ ਕਰਨ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਕਾਉਂਕੇ ਪੰਥਪ੍ਰਸਤ ਅਤੇ ਸਿੱਖੀ ਨੂੰ ਸਮਰਪਤ ਗੁਰਸਿੱਖ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕੌਮ ਹਮੇਸ਼ਾ ਸਤਿਕਾਰ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਕਾਉਂਕੇ ਦੀ ਤਰ੍ਹਾਂ ਉਸ ਵੇਲੇ 25 ਹਜ਼ਾਰ ਤੋਂ ਵੱਧ ਸਿੱਖ ਨੌਜੁਆਨਾਂ ਨੂੰ ਪੁਲਿਸ ਵੱਲੋਂ ਸ਼ਹੀਦ ਕੀਤਾ ਗਿਆ, ਜਿਸ ਬਾਰੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਸਿੱਖ ਕਾਰਕੁੰਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਖੁਲਾਸਾ ਕਰਕੇ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਨੰਗਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿੱਖ ਨੌਜੁਆਨਾਂ ਦੇ ਹਰ ਕਾਤਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਅਤੇ ਸਿੱਖ ਭਾਵਨਾਵਾਂ ਨੂੰ ਰਾਹਤ ਮਿਲ ਸਕੇ।
ਅਰਦਾਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸਤਵਿੰਦਰ ਸਿੰਘ ਟੌਹੜਾ, ਭਾਈ ਅਮਰਜੀਤ ਸਿੰਘ ਬੰਡਾਲਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਭੁਪਿੰਦਰ ਸਿੰਘ ਭਲਵਾਨ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਸ. ਬਲਤੇਜ ਸਿੰਘ ਖੋਖ, ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਦਲ ਖ਼ਾਲਸਾ ਦੇ ਆਗੂ ਸ. ਕੰਵਰਪਾਲ ਸਿੰਘ, ਸ. ਨਰੈਣ ਸਿੰਘ ਚੌੜਾ, ਭਾਈ ਮੋਹਕਮ ਸਿੰਘ, ਭਾਈ ਮਨਜੀਤ ਸਿੰਘ ਭੋਮਾ, ਸ. ਉਪਕਾਰ ਸਿੰਘ ਸੰਧੂ, ਭਾਈ ਬਲਵੰਤ ਸਿੰਘ ਗੋਪਾਲਾ, ਸ. ਸਤਨਾਮ ਸਿੰਘ ਮਨਾਵਾਂ ਸਮੇਤ ਸੰਗਤਾਂ ਮੌਜੂਦ ਸਨ।

See also  ਬੀਬੀ ਰਜਿੰਦਰ ਕੌਰ ਭੱਠਲ ਨਾਭਾ ਪਹੁੰਚੇ,ਆਮ ਆਦਮੀ ਪਾਰਟੀ ਤੇ ਕੀਤੇ ਸਵਾਲ ਖੜ੍ਹੇ