Last Updated:Mar 18, 2026 9:21 PM ISTਪੰਜਾਬ ਯੂਨੀਵਰਸਿਟੀ (PU) ਵਿੱਚ ਫਾਇਰਿੰਗ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਪਾਰਕਿੰਗ ਖੇਤਰ ਅਤੇ ਆਲੇ-ਦੁਆਲੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਯੂਨੀਵਰਸਿਟੀ ਵਿੱਚ ਬਾਹਰੀ ਲੋਕਾਂ ਦਾ ਦਾਖਲਾ ਅਤੇ ਹਥਿਆਰਾਂ ਸਮੇਤ ਅੰਦਰ ਪਹੁੰਚਣਾ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪੀਯੂ ਕੈਂਪਸ ਵਿੱਚ ਹੋਈ ਇਸ ਵਾਰਦਾਤ ਤੋਂ ਬਾਅਦ ਹੋਸਟਲਾਂ ਅਤੇ ਵਿਭਾਗਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਸਹਿਮ ਦਾ ਮਾਹੌਲ ਹੈ।PU ਵਿੱਚ ਹੋਈ ਫਾਇਰਿੰਗ, ਦਵਿੰਦਰ ਬੰਬੀਹਾ ਅਤੇ ਗੋਪੀ ਘਣਸ਼ਾਮਪੁਰੀਆ ਗਰੁੱਪ ਨੇ ਲਈ ਜ਼ਿੰਮੇਵਾਰੀਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (PU) ਵਿੱਚ ਇੱਕ ਵਾਰ ਫਿਰ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਯੂਨੀਵਰਸਿਟੀ ਦੇ ਬੌਟਨੀ ਵਿਭਾਗ ਦੀ ਪਾਰਕਿੰਗ ਵਿੱਚ SOPU (ਸੋਪੂ) ਦੇ ਨੈਸ਼ਨਲ ਪ੍ਰਧਾਨ ਜਸ਼ਨ ਜਵੰਦਾ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਹੋਣ ਨਾਲ ਸਨਸਨੀ ਫੇਲ ਗਈ। ਇਸ ਤਰ੍ਹਾਂ ਕੀਤੀ ਗਈ ਫਾਇਰਿੰਗ ਨੇ ਕੈਂਪਸ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।ਫਾਇਰਿੰਗ ਤੋਂ ਕੁਝ ਦੇਰ ਬਾਅਦ ਹੀ ਸੋਸ਼ਲ ਮੀਡੀਆ ‘ਤੇ ਇੱਕ ਕਥਿਤ ਪੋਸਟ ਵਾਇਰਲ ਹੋਈ ਹੈ, ਜਿਸ ਵਿੱਚ ਦਵਿੰਦਰ ਬੰਬੀਹਾ ਅਤੇ ਗੋਪੀ ਘਣਸ਼ਾਮਪੁਰੀਆ ਗਰੁੱਪ ਨੇ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਈ ਹੈ।ਸੋਸ਼ਲ ਮੀਡੀਆ ‘ਤੇ ਵਾਇਰਲ ਪੋਸਟ ਵਿੱਚ ਲਿਖਿਆ ਹੈ ਕਿ…ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਗੋਲੀ ਡੋਨੀ ਬੱਲ ਅਤੇ ਸ਼ਗਨਪ੍ਰੀਤ ਨੇ ਚਲਾਈ ਹੈ। ਹਮਲਾਵਰਾਂ ਨੇ ਲਿਖਿਆ, “ਜਸ਼ਨ ਜਵੰਦਾ ਦੀ ਕਿਸਮਤ ਚੰਗੀ ਸੀ ਕਿ ਉਹ ਬਚ ਗਿਆ, ਪਰ ਹਰ ਇੱਕ ਦੀ ਕਿਸਮਤ ਅਜਿਹੀ ਨਹੀਂ ਹੋਵੇਗੀ।” ਪੋਸਟ ਰਾਹੀਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜੋ ਕੋਈ ਵੀ ਲਾਰੈਂਸ-ਸੋਪੂ ਗਰੁੱਪ ਨਾਲ ਚੱਲੇਗਾ, ਉਸ ਦਾ ਅੰਜਾਮ ਸਿਰਫ਼ ਮੌਤ ਹੋਵੇਗਾ।ਫਾਇਰਿੰਗ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਪਾਰਕਿੰਗ ਖੇਤਰ ਅਤੇ ਆਲੇ-ਦੁਆਲੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਯੂਨੀਵਰਸਿਟੀ ਵਿੱਚ ਬਾਹਰੀ ਲੋਕਾਂ ਦਾ ਦਾਖਲਾ ਅਤੇ ਹਥਿਆਰਾਂ ਸਮੇਤ ਅੰਦਰ ਪਹੁੰਚਣਾ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪੀਯੂ ਕੈਂਪਸ ਵਿੱਚ ਹੋਈ ਇਸ ਵਾਰਦਾਤ ਤੋਂ ਬਾਅਦ ਹੋਸਟਲਾਂ ਅਤੇ ਵਿਭਾਗਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਸਹਿਮ ਦਾ ਮਾਹੌਲ ਹੈ।Read More
- Advertisement -
Recent Posts
Most Popular
ਪਾਕਿ ਗਈ ਸਰਬਜੀਤ ਖ਼ਿਲਾਫ਼ ਕੋਰਟ ‘ਚ ਗਵਾਹੀ: ਨਾਸਿਰ ਦੀ ਪਹਿਲੀ ਪਤਨੀ ਬੋਲੀ- ਵੀਜ਼ਾ ਮਿਲਣ...
ਸਾਇਮਾ ਨੇ ਕੋਰਟ ਤੋਂ ਮੰਗ ਕੀਤੀ ਕਿ ਨਾਸਿਰ ਨੂੰ ਬੁਲਾ ਕੇ ਦੂਜੀ ਸ਼ਾਦੀ ਦੀ ਇਜਾਜ਼ਤ ਅਤੇ ਆਰਬਿਟ੍ਰੇਸ਼ਨ ਕੌਂਸਲ ਦੀ ਪ੍ਰਕਿਰਿਆ ਨਾਲ ਜੁੜੇ ਸਬੂਤ ਪੇਸ਼...
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ?
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ 'ਚ ਨਵੀਂ ਜਾਨ ਫੂਕੀ ਹੈ ? ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ? ਕੀ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ...
ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ।ਪੰਜਾਬ ਦੇ ਸਿਹਤ...
ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ...
ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ...
ਮਾਨ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਰੰਗਿਆ- ਖੇਡਾਂ ਦੇ ਰੰਗ ‘ਚ :...
ਮੋਹਾਲੀ ਕਾਰਪੋਰੇਸ਼ਨ ਵੱਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਲੋਕਾਂ ਨੂੰ ਸਮਰਪਿਤ
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...















