Punjab: ਮੰਗਲਵਾਰ ਨੂੰ ਇਥੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ | Punjab: Half-day holiday declared here on Tuesday, notification issued | ਪੰਜਾਬ ਖ਼ਬਰਾਂ

0
3
Punjab: ਮੰਗਲਵਾਰ ਨੂੰ ਇਥੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ | Punjab: Half-day holiday declared here on Tuesday, notification issued | ਪੰਜਾਬ ਖ਼ਬਰਾਂ

Last Updated:Apr 03, 2026 10:47 AM ISTHALF DAY ANNOUNCED in PUNJAB: ਸ਼ੋਭਾ ਯਾਤਰਾ ‘ਚ ਸਰਕਾਰੀ/ਗੈਰ-ਸਰਕਾਰੀ ਮੁਲਾਜ਼ਮਾਂ ਦੇ ਨਾਲ-ਨਾਲ ਵਿਦਿਆਰਥੀਆਂ ਲਈ ਵੀ ਹਿੱਸਾ ਲੈਣਾ ਸੰਭਵ ਹੈ। HALF DAY ANNOUNCED in PUNJAB: ਪੰਜਾਬ ਦੇ ਇਕ ਜ਼ਿਲ੍ਹੇ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 7 ਅਪ੍ਰੈਲ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ‘ਚ ਇਹ ਐਲਾਨ ਕੀਤਾ ਗਿਆ ਹੈ। ਸ਼ੋਭਾ ਯਾਤਰਾ ‘ਚ ਸਰਕਾਰੀ/ਗੈਰ-ਸਰਕਾਰੀ ਮੁਲਾਜ਼ਮਾਂ ਦੇ ਨਾਲ-ਨਾਲ ਵਿਦਿਆਰਥੀਆਂ ਲਈ ਵੀ ਹਿੱਸਾ ਲੈਣਾ ਸੰਭਵ ਹੈ। ਡਾ. ਪਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 7 ਅਪ੍ਰੈਲ ਨੂੰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਸੇਵਾ ਸਮਿਤੀ ਪਠਾਨਕੋਟ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਟਰੈਫਿਕ ਰੂਟਾਂ ਵਿੱਚ ਤਬਦੀਲੀਆਂ ਕੀਤੀਆਂ ਜਾਣਗੀਆਂ। ਇਸ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 7 ਅਪ੍ਰੈਲ 2026 ਨੂੰ ਪਿਛਲੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।First Published :Apr 03, 2026 10:47 AM ISTRead More

Rozana Times

LEAVE A REPLY

Please enter your comment!
Please enter your name here