Last Updated:Mar 19, 2026 6:51 PM ISTਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪPunjab: ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ 6 ਕਾਬੂ, 7 ਪਿਸਤੌਲ ਵੀ ਬਰਾਮਦ… ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ ਹੈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਚਮਕੌਰ ਸਿੰਘ (20) ਅਤੇ ਤਰਨਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਪੁਰਤਗਾਲ ਅਧਾਰਤ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਉਨ੍ਹਾਂ ਦੀ ਸਹਾਇਤਾ ਕਰਦਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਹਥਿਆਰਾਂ ਦੀ ਇਨ੍ਹਾਂ ਖੇਪਾਂ ਨੂੰ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਨੂੰ ਖਾਤਮੇ ਲਈ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫ਼ੀਆ ਇਤਲਾਹ ’ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਇੱਕ ਨਾਬਾਲਗ ਸਣੇ ਗੁਰਪ੍ਰੀਤ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ 9 ਐਮ.ਐਮ. ਗਲੌਕ ਪਿਸਤੌਲ ਬਰਾਮਦ ਕੀਤੇ ।ਹੋਰ ਪੁੱਛਗਿੱਛ ਤੋਂ ਬਾਅਦ ਹੋਏ ਖੁਲਾਸੇ ’ਤੇ ਉਨ੍ਹਾਂ ਦੇ ਸਾਥੀਆਂ ਮਨੀਸ਼ ਉਰਫ਼ ਜੈਰੀ, ਸਰੂਪ ਉਰਫ਼ ਰੂਪ ਅਤੇ ਚਮਕੌਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹੋਰ 9 ਐਮ.ਐਮ. ਗਲੌਕ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਦੋਸ਼ੀ ਚਮਕੌਰ ਸਿੰਘ ਵੱਲੋਂ ਦਿੱਤੀ ਜਾਣਕਾਰੀ ’ਤੇ, ਵੰਸ਼ ਸ਼ਰਮਾ ਨੂੰ ਵੀ ਦੋ .30 ਬੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ।ਸੀ.ਪੀ. ਨੇ ਕਿਹਾ ਕਿ ਦੋਸ਼ੀ ਮਨੀਸ਼ ਉਰਫ਼ ਜੈਰੀ ਪਿਛਲੇ ਸਾਲ ਬਟਾਲਾ ਵਿਖੇ ਪੁਲਿਸ ਅਧਿਕਾਰੀਆਂ ’ਤੇ ਹੋਈ ਗੋਲੀਬਾਰੀ ਦੀ ਵਾਰਦਾਤ ਵਿੱਚ ਸ਼ਾਮਲ ਸੀ ਅਤੇ ਫਰਾਰ ਚੱਲ ਰਿਹਾ ਸੀ। ਇਸੇ ਤਰ੍ਹਾਂ ਦੋਸ਼ੀ ਸਰੂਪ ਉਰਫ਼ ਰੂਪ ਦਾ ਵੀ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ।ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(6), 25(7)(1) ਅਤੇ 25(8) ਤਹਿਤ ਐਫਆਈਆਰ ਨੰਬਰ 42 ਮਿਤੀ 11-03-2026 ਨੂੰ ਕੇਸ ਦਰਜ ਕੀਤਾ ਗਿਆ ਹੈ।ਪੰਜਾਬੀ ਖਬਰਾਂ/ ਖਬਰਾਂ/Punjab/Punjab: ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ 6 ਕਾਬੂ, 7 ਪਿਸਤੌਲ ਵੀ ਬਰਾਮਦ…Read More
- Advertisement -
Recent Posts
Most Popular
ਵੱਡੀ ਖਬਰ: ਬੇਅਦਬੀਆਂ ਖਿਲਾਫ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਸ਼ੇਸ਼ ਇਜਲਾਸ… |...
Last Updated:Mar 21, 2026 6:33 PM ISTਵੱਡੀ ਖਬਰ: ਬੇਅਦਬੀਆਂ ਖਿਲਾਫ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਸ਼ੇਸ਼ ਇਜਲਾਸ...ਬੇਅਦਬੀਆਂ ਖਿਲਾਫ ਪੰਜਾਬ ਸਰਕਾਰ ਨੇ 13...
ਡਿਪਟੀ ਕਮਿਸ਼ਨਰ ਵਲੋਂ ਪਾਣੀ ਅਤੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ‘ਤੇ ਜ਼ੋਰ
ਹੁਸ਼ਿਆਰਪੁਰ, 21 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਜਲ ਸ਼ਕਤੀ ਕੇਂਦਰ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸ ਅਤੇ ਲੁਧਿਆਣਾ ਬੈਵਰੇਜ ਕੰਪਨੀ ਦੇ ਸਹਿਯੋਗ ਨਾਲ...
ਸਮਰਸਤਾ ਅਤੇ ਸਦਭਾਵਨਾ ਹੀ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ – ਕ੍ਰਿਸ਼ਨ...
ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਸੁਆਮੀ ਗਿਆਨਾਨੰਦ ਜੀ ਦਾ ‘ਗੀਤਾ ਸੰਦੇਸ਼’ ਮਿਸ਼ਨ ਪੂਰੇ ਵਿਸ਼ਵ ਵਿੱਚ ਭਾਰਤੀ ਸੱਭਿਆਚਾਰ ਅਤੇ...
ਹਰਿਆਣਾ ਅਤੇ ਅਫਰੀਕਾ ਦੀ ਸਾਝੇਦਾਰੀ ਨਾਲ ਵਿਕਾਸ ਨੂੰ ਮਿਲੇਗੀ ਗਤੀ – ਮੁੱਖ ਮੰਤਰੀ ਨਾਇਬ...
ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਸਹਿਯੋਗ ਦੇ ਨਵੇਂ ਦੌਰ ਵਿੱਚ ਹਰਿਆਣਾ ਅਫ਼ਰੀਕੀ ਦੇਸ਼ਾਂ ਨਾਲ...
Gagandeep Randhava DM Case: ਸਾਬਕਾ AAP ਮੰਤਰੀ, ਪਿਤਾ ਅਤੇ ਪੀਏ ‘ਤੇ FIR ਦਰਜ਼ |...
Last Updated:Mar 22, 2026 10:15 AM ISTPunjab DM Gagandeep Randhava Case: ਪੁਲਿਸ ਨੇ ਇਹ ਮਾਮਲਾ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਵੱਲੋਂ ਦਰਜ ਕਰਵਾਈ ਸ਼ਿਕਾਇਤ...














