Last Updated:Jun 29, 2026 1:20 PM ISTਜਲੰਧਰ: ਜਲੰਧਰ ਦੇ ਕਿਸ਼ਨਗੜ੍ਹ ਚੌਕ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਦੋ ਕਾਰਾਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋਈ, ਜਿਸ ਦਾ ਮੁੱਖ ਕਾਰਨ ਇੱਕ ਕਾਰ ਵੱਲੋਂ ਅਚਾਨਕ ਸੜਕ ਦੀ ਲੇਨ ਬਦਲਣਾ ਦੱਸਿਆ ਜਾ ਰਿਹਾ ਹੈ। Punjab: ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ, ਫੌਜੀ ਸਮੇਤ 4 ਜੀਆਂ ਦੀ ਮੌਤਜਲੰਧਰ: ਜਲੰਧਰ ਦੇ ਕਿਸ਼ਨਗੜ੍ਹ ਚੌਕ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਦੋ ਕਾਰਾਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋਈ, ਜਿਸ ਦਾ ਮੁੱਖ ਕਾਰਨ ਇੱਕ ਕਾਰ ਵੱਲੋਂ ਅਚਾਨਕ ਸੜਕ ਦੀ ਲੇਨ ਬਦਲਣਾ ਦੱਸਿਆ ਜਾ ਰਿਹਾ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਹੀ ਦੋ ਮਹਿਲਾਵਾਂ, ਇੱਕ ਬੱਚੇ ਅਤੇ ਭਾਰਤੀ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹੁਸ਼ਿਆਰਪੁਰ ਦੇ ਪਿੰਡ ਹਿੰਮਤਪੁਰ ਦੇ ਰਹਿਣ ਵਾਲਿਆਂ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਫੌਜੀ ਜਵਾਨ ਦੋ ਦਿਨ ਪਹਿਲਾਂ ਹੀ ਛੁੱਟੀ ‘ਤੇ ਆਪਣੇ ਘਰ ਆਇਆ ਸੀ ਅਤੇ ਆਪਣੇ ਪਰਿਵਾਰ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ। ਰਸਤੇ ਵਿੱਚ ਇਹ ਦਰਦਨਾਕ ਹਾਦਸਾ ਵਾਪਰ ਗਿਆ।ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।Read More
Rozana Times















