Punjab: ASI ਦੀ ਦਰਿੰਦਗੀ ਦੀ ਵੀਡੀਓ ਵਾਇਰਲ, ਸਸਪੈਂਡ… | ਪੰਜਾਬ ਖ਼ਬਰਾਂ

0
6
Punjab: ASI ਦੀ ਦਰਿੰਦਗੀ ਦੀ ਵੀਡੀਓ ਵਾਇਰਲ, ਸਸਪੈਂਡ... | ਪੰਜਾਬ ਖ਼ਬਰਾਂ



Last Updated:Apr 15, 2026 1:14 PM ISTਫਰੀਦਕੋਟ ਦੇ ਡੋਗਰ ਬਸਤੀ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਲੇਡੀ ਏਐਸਆਈ ਵੱਲੋਂ ਆਪਣੀ 5 ਸਾਲਾਂ ਦੀ ਪੋਤਰੀ ਨਾਲ ਦਰਿੰਦਗੀ ਦੀ ਹੱਦ ਪਾਰ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਬੱਚੀ ਦੇ ਹੱਥ ਪੈਰ ਬੰਨ ਕੇ ਉਸਨੂੰ ਘਰ ਦੇ ਬਾਹਰ ਗੇਟ ਨਾਲ ਕਈ ਘੰਟਿਆਂ ਲਈ ਧੁੱਪ ਵਿੱਚ ਬੰਨ ਕੇ ਰੱਖਿਆ।Punjab: ASI ਦੀ ਦਰਿੰਦਗੀ ਦੀ ਵੀਡੀਓ ਵਾਇਰਲ, ਸਸਪੈਂਡ…ਫਰੀਦਕੋਟ ਦੇ ਡੋਗਰ ਬਸਤੀ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਲੇਡੀ ਏਐਸਆਈ ਵੱਲੋਂ ਆਪਣੀ 5 ਸਾਲਾਂ ਦੀ ਪੋਤਰੀ ਨਾਲ ਦਰਿੰਦਗੀ ਦੀ ਹੱਦ ਪਾਰ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਬੱਚੀ ਦੇ ਹੱਥ ਪੈਰ ਬੰਨ ਕੇ ਉਸਨੂੰ ਘਰ ਦੇ ਬਾਹਰ ਗੇਟ ਨਾਲ ਕਈ ਘੰਟਿਆਂ ਲਈ ਧੁੱਪ ਵਿੱਚ ਬੰਨ ਕੇ ਰੱਖਿਆ। ਇਹ ਲੇਡੀ ਏਐਸਆਈ ਸਰਬਜੀਤ ਕੌਰ,ਥਾਣਾ ਸਦਰ ਵਿਖੇ ਵਜੋਂ ਤਾਇਨਾਤ ਹੈ। ਇਸ ਘਟਨਾ ਦੀ ਵੀਡੀਓ ਜਿਵੇਂ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਤੁਰੰਤ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਗੰਭੀਰ ਨੋਟਿਸ ਲੈਂਦੇ ਹੋਏ ਉਕਤ ਲੇਡੀ ਏਐਸਆਈ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।ਮਿਲੀ ਜਾਣਕਾਰੀ ਮੁਤਾਬਕ, ਜਦੋਂ ਗੁਆਂਢੀਆਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਹਨਾਂ ਨੇ ਘਰ ਦਾ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਮੁਹੱਲੇ ਵਾਸੀਆਂ ਨੇ ਖੁਦ ਬੱਚੀ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ,ਪਰ ਔਰਤ ਬਾਹਰ ਆ ਕੇ ਬੱਚੀ ਨੂੰ ਚੁੱਕ ਕੇ ਅੰਦਰ ਲੈ ਗਈ। ਇਸ ਮਾਮਲੇ ਨੂੰ ਲੈ ਕੇ ਇਲਾਕਾ ਵਾਸੀਆਂ ਵਿੱਚ ਗੁੱਸਾ ਹੈ ਅਤੇ ਉਹਨਾਂ ਵੱਲੋਂ ਸਰਕਾਰ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।Read More



Rozana Times

LEAVE A REPLY

Please enter your comment!
Please enter your name here