ਬਰਨਾਲਾ ਵਿੱਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦਾ ਅਸਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਕਈ ਸਿਆਸੀ ਪਾਰਟੀਆਂ ਨੇ ਵੀ ਇਸ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ। ਬਾਜ਼ਾਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ ‘ਤੇ ਬੰਦ ਦਾ ਅਸਰ ਪੈਣ ਦੀ ਸੰਭਾਵਨਾ ਹੈ, ਜਦਕਿ ਐਮਰਜੈਂਸੀ ਸੇਵਾਵਾਂ ਨੂੰ ਇਸ ਬੰਦ ਤੋਂ ਬਾਹਰ ਰੱਖਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਨੂੰ ਯਾਤਰਾ ਤੋਂ ਪਹਿਲਾਂ ਸਥਾਨਕ ਹਾਲਾਤ ਬਾਰੇ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਗਈ ਹੈ।















