Last Updated:Mar 08, 2026 1:25 PM ISTPunjab Budget 2026-27: ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ‘ਤੇ ਵੀ ਧਿਆਨ ਕੇਂਦਰਿਤ ਕੀਤਾ ਹੈ। ਵਰਤਮਾਨ ਵਿੱਚ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ: 565 ਪੇਂਡੂ ਖੇਤਰਾਂ ਅਤੇ 316 ਸ਼ਹਿਰੀ ਖੇਤਰਾਂ ਵਿੱਚ। ਇਨ੍ਹਾਂ ਕਲੀਨਿਕਾਂ ਰਾਹੀਂ ਲਗਭਗ 5 ਕਰੋੜ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 55% ਲਾਭਪਾਤਰੀ ਔਰਤਾਂ ਹਨ।Punjab Budget 2026-27: ਪੰਜਾਬ ਸਿਹਤ ਬਜਟ 2026: ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਐਲਾਨ, 10 ਲੱਖ ਤੱਕ ਦਾ ਮੁਫਤ ਬੀਮਾPunjab Budget 2026-27: ਪੰਜਾਬ ਸਰਕਾਰ ਨੇ ਸੂਬੇ ਦੇ ਸਿਹਤ ਸੇਵਾ ਢਾਂਚੇ ਨੂੰ ਮਜ਼ਬੂਤ ਕਰਨ ਲਈ ਅੱਜ 6,879 ਕਰੋੜ ਰੁਪਏ ਦੇ ਵਿਸ਼ੇਸ਼ ਬਜਟ ਦਾ ਐਲਾਨ ਕੀਤਾ। ਇਸ ਬਜਟ ਦਾ ਮੁੱਖ ਕੇਂਦਰ ‘ਮੁੱਖ ਮੰਤਰੀ ਸਿਹਤ ਯੋਜਨਾ’ ਹੈ, ਜਿਸਦੇ ਤਹਿਤ ਲਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮੁਹੱਈਆ ਕਰਵਾਇਆ ਜਾਵੇਗਾ।ਇਸ ਯੋਜਨਾ ਲਈ 2,000 ਕਰੋੜ ਰੁਪਏ ਰਾਖੇ ਗਏ ਹਨ, ਜਿਸ ਨਾਲ ਲੋਕ ਸੂਬੇ ਦੇ 900 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਨਕਦੀ-ਰਹਿਤ (ਕੈਸ਼ਲੈੱਸ) ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਣਗੇ।ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ‘ਤੇ ਵੀ ਧਿਆਨ ਕੇਂਦਰਿਤ ਕੀਤਾ ਹੈ। ਵਰਤਮਾਨ ਵਿੱਚ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ: 565 ਪੇਂਡੂ ਖੇਤਰਾਂ ਅਤੇ 316 ਸ਼ਹਿਰੀ ਖੇਤਰਾਂ ਵਿੱਚ। ਇਨ੍ਹਾਂ ਕਲੀਨਿਕਾਂ ਰਾਹੀਂ ਲਗਭਗ 5 ਕਰੋੜ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 55% ਲਾਭਪਾਤਰੀ ਔਰਤਾਂ ਹਨ।ਇਨ੍ਹਾਂ ਕਲੀਨਿਕਾਂ ਵਿੱਚ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਟੈਸਟ ਮੁਫ਼ਤ ਉਪਲਬਧ ਹਨ। ਸਰਕਾਰ ਨੇ ਅਗਲੇ ਸਮੇਂ ਵਿੱਚ 143 ਨਵੀਆਂ ਕਲੀਨਿਕਾਂ ਸਥਾਪਿਤ ਕਰਨ ਅਤੇ 308 ਹੈਲਥ ਸੈਂਟਰਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਬਣਾਈ ਹੈ। ਅਗਲੇ 5 ਸਾਲਾਂ ਵਿੱਚ ਕੁੱਲ 1,432 ਕਲੀਨਿਕ ਖੋਲ੍ਹਣ ਦਾ ਟੀਚਾ ਹੈ, ਜਿਸ ਲਈ 351 ਕਰੋੜ ਰੁਪਏ ਦਾ ਬਜਟ ਨਿਰਧਾਰਿਤ ਕੀਤਾ ਗਿਆ ਹੈ।ਸਿਹਤ ਢਾਂਚੇ ਵਿੱਚ ਸੁਧਾਰ ਅਤੇ ਮੈਡੀਕਲ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ 23 ਜ਼ਿਲ੍ਹਾ ਹਸਪਤਾਲ ਅਤੇ 42 ਉਪ-ਡਿਵੀਜ਼ਨਲ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸਦੇ ਲਈ 300 ਕਰੋੜ ਰੁਪਏ ਦੀਆਂ ਨਵੀਆਂ ਮੈਡੀਕਲ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ।ਮਨੁੱਖੀ ਸਾਧਨਾਂ ਦੀ ਘਾਟ ਪੂਰੀ ਕਰਨ ਲਈ ਸਰਕਾਰ ਨੇ ਭਰਤੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਸਾਲ 2022 ਤੋਂ ਹੁਣ ਤੱਕ 934 ਡਾਕਟਰ ਭਰਤੀ ਕੀਤੇ ਗਏ ਹਨ ਅਤੇ 400 ਹੋਰ ਮਾਹਰ ਡਾਕਟਰ ਭਰਤੀ ਕਰਨੇ ਹਨ। ਇਸਦੇ ਨਾਲ ਨਾਲ 400 ਨਰਸਾਂ ਦੀ ਭਰਤੀ ਹੋ ਚੁੱਕੀ ਹੈ ਅਤੇ 500 ਹੋਰ ਨਰਸਾਂ ਦੀ ਭਰਤੀ ਜਾਰੀ ਹੈ। ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਧਰੀ ਹੋਈ, ਕੈਸ਼ਲੈੱਸ ਅਤੇ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਨ ਵਿੱਚ ਇੱਕ ਬਹੁਤ ਵੱਡਾ ਯੋਗਦਾਨ ਸਾਬਤ ਹੋਵੇਗਾ।Read More
Rozana Times















