Punjab Budget 2026 Women filing ITR will get Rs 1000 per month Punjab Budget: ITR ਭਰਨ ਵਾਲੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ ਜਾਂ ਨਹੀਂ? ਜਾਣੋ ਡਿਟੇਲ… | ਪੰਜਾਬ ਖ਼ਬਰਾਂ

0
16
Punjab Budget 2026 Women filing ITR will get Rs 1000 per month Punjab Budget: ITR ਭਰਨ ਵਾਲੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ ਜਾਂ ਨਹੀਂ? ਜਾਣੋ ਡਿਟੇਲ... | ਪੰਜਾਬ ਖ਼ਬਰਾਂ



Last Updated:Mar 08, 2026 3:20 PM ISTPunjab Budget 2026: ਇਸ ਯੋਜਨਾ ਤਹਿਤ ਪੰਜਾਬ ਦੀਆਂ ਸਾਰੀਆਂ ਬਾਲਗ਼ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (SC) ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤੇ ਜਾਣਗੇ। ਵਿੱਤ ਮੰਤਰੀ ਅਨੁਸਾਰ, ਇਹ ਦੁਨੀਆ ਦੀ ਪਹਿਲੀ ਅਜਿਹੀ ‘ਸਰਵ-ਵਿਆਪਕ ਕੈਸ਼ ਟ੍ਰਾਂਸਫਰ’ ਯੋਜਨਾ ਹੋਵੇਗੀ, ਜਿਸ ਵਿੱਚ ਸੂਬੇ ਦੀਆਂ ਲਗਭਗ 97% ਔਰਤਾਂ ਸ਼ਾਮਲ ਹੋਣਗੀਆਂ।SSY vs Mahila Samman Savings Certificate: ਕਿਹੜਾ ਨਿਵੇਸ਼ 5 ਸਾਲਾਂ ਲਈ ਦੇਵੇਗਾ ਸਭ ਤੋਂ ਵਧੀਆ ਰਿਟਰਨ?Punjab Budget 2026: ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਗਏ ਬਜਟ ਵਿੱਚ ਨਾਰੀ ਸ਼ਕਤੀਕਰਨ ਅਤੇ ਸਮਾਜ ਭਲਾਈ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ। ਬਜਟ ਦਾ ਸਭ ਤੋਂ ਅਹਿਮ ਪਹਿਲੂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਕਾਰ ਯੋਜਨਾ’ ਹੈ।ਇਸ ਯੋਜਨਾ ਤਹਿਤ ਪੰਜਾਬ ਦੀਆਂ ਸਾਰੀਆਂ ਬਾਲਗ਼ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (SC) ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤੇ ਜਾਣਗੇ। ਵਿੱਤ ਮੰਤਰੀ ਅਨੁਸਾਰ, ਇਹ ਦੁਨੀਆ ਦੀ ਪਹਿਲੀ ਅਜਿਹੀ ‘ਸਰਵ-ਵਿਆਪਕ ਕੈਸ਼ ਟ੍ਰਾਂਸਫਰ’ ਯੋਜਨਾ ਹੋਵੇਗੀ, ਜਿਸ ਵਿੱਚ ਸੂਬੇ ਦੀਆਂ ਲਗਭਗ 97% ਔਰਤਾਂ ਸ਼ਾਮਲ ਹੋਣਗੀਆਂ। ਇਸ ਯੋਜਨਾ ਲਈ ਬਜਟ ਵਿੱਚ 9,300 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚ ਉਹ ਔਰਤਾਂ ਵੀ ਸ਼ਾਮਲ ਹੋਣਗੀਆਂ ਜੋ ਪਹਿਲਾਂ ਹੀ ਬੁਢਾਪਾ ਜਾਂ ਵਿਧਵਾ ਪੈਨਸ਼ਨ ਲੈ ਰਹੀਆਂ ਹਨ।ਮਹੱਤਵਪੂਰਨ ਗੱਲ ਇਹ ਹੈ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1,500 ਪ੍ਰਤੀ ਮਹੀਨਾ ਵਾਧੂ ਮਿਲਣਗੇ। ਇਸ ਯੋਜਨਾ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਨਾਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਇਸ ‘ਤੇ ₹9,300 ਕਰੋੜ ਖਰਚ ਕਰੇਗੀ।ਇਸ ਯੋਜਨਾ ਤੋਂ ਪੈਨਸ਼ਨਰਾਂ ਨੂੰ ਵੀ ਲਾਭ ਹੋਵੇਗਾ, ਹਾਲਾਂਕਿ ਸਰਕਾਰੀ ਕਰਮਚਾਰੀਆਂ ਅਤੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਬਾਹਰ ਰੱਖਿਆ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ 97% ਔਰਤਾਂ ਨੂੰ ਕਵਰ ਕਰੇਗੀ।ਵਿੱਤ ਮੰਤਰੀ ਹਰਪਾਲ ਚੀਮਾ ਦੀ ਯੋਜਨਾ ਬਾਰੇ ਮੁੱਖ ਨੁਕਤੇਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ₹500 ਵਾਧੂ ਮਿਲਣਗੇਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਦੀ ਹਰ ਬਾਲਗ ਔਰਤ ਨੂੰ ਹਰ ਮਹੀਨੇ ₹1,000 ਸਿੱਧੇ ਉਸ ਦੇ ਬੈਂਕ ਖਾਤੇ ਵਿੱਚ ਪ੍ਰਾਪਤ ਹੋਣਗੇ। ਇਸ ਤੋਂ ਇਲਾਵਾ, ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ ਹਰ ਮਹੀਨੇ ₹1,500 ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਪ੍ਰਾਪਤ ਹੋਣਗੇ।ਵਿੱਤ ਮੰਤਰੀ ਚੀਮਾ ਨੇ ਕਿਹਾ, “ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਹ ਯੋਜਨਾ ਨਾ ਸਿਰਫ਼ ਭਾਰਤ ਵਿੱਚ ਸਗੋਂ ਪੂਰੀ ਦੁਨੀਆ ਵਿੱਚ ਔਰਤਾਂ ਲਈ ਪਹਿਲੀ ਸਿੱਧੀ ਲਾਭ ਟ੍ਰਾਂਸਫਰ (ਯੂਨੀਵਰਸਲ ਕੈਸ਼ ਟ੍ਰਾਂਸਫਰ) ਯੋਜਨਾ ਹੋਵੇਗੀ। ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਇਸ ਯੋਜਨਾ ਦੇ ਤਹਿਤ ਰਜਿਸਟਰ ਕਰਨ ਦੇ ਯੋਗ ਹੋਵੇਗੀ।”ਸਰਕਾਰੀ ਕਰਮਚਾਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਲਾਭ ਨਹੀਂ ਮਿਲੇਗਾਚੀਮਾ ਨੇ ਕਿਹਾ ਕਿ ਇਸ ਯੋਜਨਾ ਤੋਂ ਸਿਰਫ਼ ਕੁਝ ਖਾਸ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਬਾਹਰ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀ, ਮੌਜੂਦਾ ਜਾਂ ਸਾਬਕਾ ਸੰਸਦ ਮੈਂਬਰ/ਵਿਧਾਇਕ, ਅਤੇ ਆਮਦਨ ਕਰ ਅਦਾ ਕਰਨ ਵਾਲੀਆਂ ਔਰਤਾਂ ਸ਼ਾਮਲ ਹਨ। ਇਸ ਤੋਂ ਇਲਾਵਾ, ਉਹ ਔਰਤਾਂ ਜੋ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ, ਵਿਧਵਾ/ਬੇਸਹਾਰਾ ਔਰਤਾਂ ਪੈਨਸ਼ਨ ਜਾਂ ਅਪੰਗਤਾ ਪੈਨਸ਼ਨ ਲੈ ਰਹੀਆਂ ਹਨ, ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਹਾਲਾਂਕਿ ਆਈਟੀਆਰ ਭਰਨ ਵਾਲੀਆਂ ਸਿਰਫ ਉਨ੍ਹਾਂ ਔਰਤਾਂ ਨੂੰ ਲਾਭ ਨਹੀਂ ਮਿਲੇਗਾ ਜੋ ਆਮਦਨ ਕਰ ਅਦਾ ਕਰਦੀਆਂ ਹਨ, ਮਤਲਬ ਜੋ ਔਰਤਾਂ ‘NIL’ ਰਿਟਰਨ ਭਰਦੀਆਂ ਹਨ, ਉਹ ਇਸ ਸਕੀਮ ਵਿਚ ਸ਼ਾਮਲ ਹੋਣਗੀਆਂ।Read More



Rozana Times

LEAVE A REPLY

Please enter your comment!
Please enter your name here