ਪੰਜਾਬ ਕੈਬਨਿਟ ਦੀ ਬੈਠਕ ਵਿੱਚ ਕਈ ਅਹਿਮ ਫੈਸਲਿਆਂ ’ਤੇ ਮੁਹਰ ਲਗਾਈ ਗਈ ਹੈ। ਮੀਟਿੰਗ ਦੌਰਾਨ ਸੂਬੇ ਵਿੱਚ 2,452 ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ BBMB ਦੀਆਂ ਖਾਲੀ ਅਸਾਮੀਆਂ ਭਰਨ ਲਈ ਵੀ ਨਵੇਂ ਨਿਯਮ ਬਣਾਏ ਗਏ ਹਨ। ਕੈਬਨਿਟ ਨੇ ਨਵੀਆਂ ਸੜਕਾਂ ਦੇ ਨਿਰਮਾਣ ਲਈ ਬਜਟ ਵਧਾ ਕੇ 1,300 ਕਰੋੜ ਰੁਪਏ ਤੱਕ ਕਰਨ ਦਾ ਫੈਸਲਾ ਵੀ ਲਿਆ ਹੈ। ਜਾਣੋ ਪੰਜਾਬ ਕੈਬਨਿਟ ਦੇ ਅਹਿਮ ਫੈਸਲਿਆਂ ਦੀ ਪੂਰੀ ਜਾਣਕਾਰੀ।







