Punjab Cabinet Meeting Chief Minister approves Mawan Dhiyan Satkar Yojana ਪੰਜਾਬ ਕੈਬਨਿਟ ਮੀਟਿੰਗ ‘ਚ ਔਰਤਾਂ ਨੂੰ 1000 ਰੁਪਏ ਦੇਣ ਉਤੇ ਆਈ ਵੱਡੀ ਖਬਰ | ਪੰਜਾਬ ਖ਼ਬਰਾਂ

0
4
Punjab Cabinet Meeting Chief Minister approves Mawan Dhiyan Satkar Yojana ਪੰਜਾਬ ਕੈਬਨਿਟ ਮੀਟਿੰਗ 'ਚ ਔਰਤਾਂ ਨੂੰ 1000 ਰੁਪਏ ਦੇਣ ਉਤੇ ਆਈ ਵੱਡੀ ਖਬਰ | ਪੰਜਾਬ ਖ਼ਬਰਾਂ

Last Updated:Mar 30, 2026 10:57 AM ISTਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਵਿੱਚ 18 ਸਾਲ ਤੋਂ ਵਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਯੋਜਨਾ ਦਾ ਸੂਬੇ ਦੀਆਂ 97 ਫ਼ੀਸਦੀ ਔਰਤਾਂ ਨੂੰ ਲਾਭ ਮਿਲੇਗਾ। ਇਹ ਰਕਮ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ।Punjab Cabinetਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ (Mawan Dhiyan Satkar Yojana) ਨੂੰ ਪਹਿਲੀ ਅਪਰੈਲ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਯੋਜਨਾਬੰਦੀ ਵਿਭਾਗ ਵਿਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਤੇ ਪਛਵਾੜਾ ਕੋਲਾ ਖਾਣ ਵਿੱਚ ਭਰਤੀ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ।ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਵਿੱਚ 18 ਸਾਲ ਤੋਂ ਵਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਯੋਜਨਾ ਦਾ ਸੂਬੇ ਦੀਆਂ 97 ਫ਼ੀਸਦੀ ਔਰਤਾਂ ਨੂੰ ਲਾਭ ਮਿਲੇਗਾ। ਇਹ ਰਕਮ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ।
ਬੀਤੇ ਦਿਨੀਂ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਵਿੱਚ ਲਏ ਗਏ ਪੰਜਾਬ ਪੱਖੀ ਵੱਡੇ ਫ਼ੈਸਲੇ..ਸਾਡੀ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਅੱਜ ਲਏ ਗਏ ਇਤਿਹਾਸਕ ਫ਼ੈਸਲਿਆਂ ‘ਤੇ ਇੱਕ ਝਾਤ:👉’ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ, ਹੁਣ ਮਹਿਲਾਵਾਂ ਨੂੰ ਮਿਲਣਗੇ ₹1000-₹1500 ਪ੍ਰਤੀ ਮਹੀਨਾ!… pic.twitter.com/ghF9pIIjAN
— Bhagwant Mann (@BhagwantMann) March 30, 2026ਯੋਜਨਾ ਦਾ ਲਾਭ ਲੈਣ ਲਈ ਇਕ ਪਰਿਵਾਰ ਵਿਚ ਯੋਗ ਔਰਤਾਂ ਦੀ ਗਿਣਤੀ ਉਤੇ ਕੋਈ ਪਾਬੰਦੀ ਨਹੀਂ ਹੈ। ਸਰਕਾਰ ਵੱਲੋਂ ਯੋਜਨਾ ਲਈ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦੀ ਰਕਮ ਰੱਖੀ ਗਈ ਹੈ। ਮੰਤਰੀ ਮੰਡਲ ਨੇ ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।First Published :Mar 30, 2026 10:43 AM ISTRead More

Rozana Times

LEAVE A REPLY

Please enter your comment!
Please enter your name here