Last Updated:Mar 23, 2026 10:44 AM ISTਜਲਾਲਾਬਾਦ ਵਿੱਚ ਹੋਏ ਇਸ ਐਲਾਨ ਨੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਲਿਆ ਦਿੱਤਾ ਹੈ। ਸੜਕਾਂ ਤੋਂ ਲੈ ਕੇ ਔਰਤਾਂ ਲਈ ਵੱਡੀ ਯੋਜਨਾ ਤੱਕ—ਮਾਨ ਨੇ ਇੱਕੋ ਮੰਚ ਤੋਂ ਕਈ ਵੱਡੇ ਦਾਅਵੇ ਕਰ ਦਿੱਤੇ। ਕੀ ਇਹ ਐਲਾਨ 2027 ਦੀ ਸਿਆਸਤ ਬਦਲਣ ਵਾਲੇ ਹਨ?300KM ਨਵੀਆਂ ਸੜਕਾਂ ਦਾ ਨੀਂਹ ਪੱਥਰ, 350KM ਮੁਰੰਮਤ ਸ਼ੁਰੂਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਅੱਜ ਇੱਕ ਵੱਡੀ ਵਿਕਾਸੀ ਤਸਵੀਰ ਸਾਹਮਣੇ ਆਈ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੜਕਾਂ ਦੇ ਵਿਸ਼ਾਲ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਦਿਆਂ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ 350 ਕਿਲੋਮੀਟਰ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਹੁਣ ਪੰਜਾਬ ਵਿੱਚ ਘਟੀਆ ਮਿਆਰ ਵਾਲੀਆਂ ਸੜਕਾਂ ਦਾ ਯੁੱਗ ਖਤਮ ਹੋ ਚੁੱਕਾ ਹੈ ਅਤੇ ਹਰ ਪ੍ਰਾਜੈਕਟ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।ਇਸ ਪ੍ਰਾਜੈਕਟ ਨੂੰ ਸੂਬੇ ਭਰ ਵਿੱਚ ਬਣ ਰਹੇ 43,000 ਕਿਲੋਮੀਟਰ ਦੇ ਵੱਡੇ ਸੜਕੀ ਨੈੱਟਵਰਕ ਦਾ ਹਿੱਸਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਿਰਫ਼ ਸੜਕਾਂ ਹੀ ਨਹੀਂ ਬਣਾ ਰਹੀ, ਸਗੋਂ ਬੁਨਿਆਦੀ ਢਾਂਚੇ ਨੂੰ ਨਵੇਂ ਪੱਧਰ ’ਤੇ ਲਿਜਾਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਜ਼ਮੀਨਦੋਜ਼ ਤਾਰਾਂ ਰਾਹੀਂ ਬਿਜਲੀ ਦੇ ਖੰਭੇ ਹਟਾਉਣ ਦੀ ਯੋਜਨਾ ਵੀ ਲਾਗੂ ਕੀਤੀ ਜਾਵੇਗੀ।ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਮੌਜੂਦਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਨਾਲੋਂ ਵੱਧ ਕੰਮ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਿਵਾਉਣਗੇ ਅਤੇ 100 ਤੋਂ ਵੱਧ ਸੀਟਾਂ ਹਾਸਲ ਹੋਣਗੀਆਂ।ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਲੋਕ ਹੁਣ “ਪਰਿਵਾਰ ਬਚਾਓ ਯਾਤਰਾ” ਕਰ ਰਹੇ ਹਨ, ਜਦਕਿ ਸੱਚ ਇਹ ਹੈ ਕਿ ਉਹ ਪਹਿਲਾਂ ਹੀ ਪੰਜਾਬ ਨੂੰ ਨੁਕਸਾਨ ਪਹੁੰਚਾ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਅਤੇ ਅਪਰਾਧ ਨੂੰ ਵਧਾਵਾ ਦਿੱਤਾ ਅਤੇ ਸੂਬੇ ਦੇ ਸਰੋਤਾਂ ਦੀ ਦੁਰਵਰਤੋਂ ਕੀਤੀ।ਕਾਂਗਰਸ ਨੂੰ ਲੈ ਕੇ ਵੀ ਮਾਨ ਨੇ ਕਿਹਾ ਕਿ ਇਹ ਪਾਰਟੀ ਅੰਦਰੂਨੀ ਖਲਲ ਕਾਰਨ ਖੁਦ ਹੀ ਕਮਜ਼ੋਰ ਹੋ ਰਹੀ ਹੈ ਅਤੇ ਲੋਕਾਂ ਲਈ ਕੋਈ ਸਪਸ਼ਟ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਨੂੰ ਸਮਝ ਚੁੱਕੇ ਹਨ ਅਤੇ ਬਦਲਾਅ ਨੂੰ ਤਰਜੀਹ ਦੇ ਰਹੇ ਹਨ।ਇਸ ਦੌਰਾਨ ਇੱਕ ਵੱਡੀ ਸਮਾਜਿਕ ਯੋਜਨਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ “ਮਾਵਾਂ-ਧੀਆਂ ਸਤਿਕਾਰ ਯੋਜਨਾ” ਦੀ ਜਾਣਕਾਰੀ ਦਿੱਤੀ, ਜਿਸ ਤਹਿਤ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਦਿੱਤੇ ਜਾਣਗੇ। ਇਹ ਰਕਮ ਸਿੱਧੀ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ ਅਤੇ ਇਸ ਯੋਜਨਾ ਦਾ ਲਾਭ ਲਗਭਗ 97 ਫੀਸਦੀ ਔਰਤਾਂ ਨੂੰ ਮਿਲਣ ਦੀ ਉਮੀਦ ਹੈ।ਬੁਨਿਆਦੀ ਢਾਂਚੇ ਦੀ ਗੱਲ ਕਰਦਿਆਂ ਮਾਨ ਨੇ ਦੱਸਿਆ ਕਿ ਸੂਬੇ ਵਿੱਚ ਸੰਪਰਕ ਸੜਕਾਂ ਦੀ ਵਿਆਪਕ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵੱਡਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਸੜਕਾਂ ਦੀ ਮੁਰੰਮਤ ਦੇ ਨਾਲ ਪੰਜ ਸਾਲਾਂ ਤੱਕ ਰੱਖ-ਰਖਾਵ ਵੀ ਸ਼ਾਮਲ ਹੋਵੇਗਾ।ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਹੁਣ ਡਾਕਟਰਾਂ ਅਤੇ ਅਧਿਆਪਕਾਂ ਲਈ ਇਨ੍ਹਾਂ ਇਲਾਕਿਆਂ ਵਿੱਚ ਘੱਟੋ-ਘੱਟ ਦੋ ਸਾਲ ਦੀ ਸੇਵਾ ਲਾਜ਼ਮੀ ਕਰ ਦਿੱਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ। ਇਸ ਦੇ ਨਾਲ ਹੀ ਸੇਵਾ ਕਰਨ ਵਾਲਿਆਂ ਨੂੰ ਤਰੱਕੀ ਵਿੱਚ ਵਾਧੂ ਅੰਕ ਅਤੇ ਭੱਤੇ ਦਿੱਤੇ ਜਾਣਗੇ।ਸਿੰਚਾਈ ਪ੍ਰਣਾਲੀ ਵਿੱਚ ਸੁਧਾਰਾਂ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ਨਹਿਰਾਂ ਵਿੱਚ ਪਾਣੀ ਦੀ ਸਪਲਾਈ ਵਧਾਈ ਗਈ ਹੈ ਅਤੇ ਕਈ ਇਲਾਕਿਆਂ ਵਿੱਚ ਸਾਲਾਂ ਬਾਅਦ ਪਾਣੀ ਪਹੁੰਚਿਆ ਹੈ। ਧਰਤੀ ਹੇਠਲੇ ਪਾਣੀ ਦੀ ਵਰਤੋਂ ਵਿੱਚ ਵੀ ਵੱਡੀ ਕਮੀ ਆਈ ਹੈ, ਜੋ ਖੇਤੀਬਾੜੀ ਲਈ ਚੰਗਾ ਸੰਕੇਤ ਹੈ।ਆਪਣੀ ਗੱਲ ਖਤਮ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਸਹੀ ਢੰਗ ਨਾਲ ਵਿਕਾਸ ਵਿੱਚ ਲਗਾਉਣਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਹੋਰ ਅੱਗੇ ਲਿਜਾਣ ਲਈ ਵੱਡੇ ਫੈਸਲੇ ਕੀਤੇ ਜਾਣਗੇ।First Published :Mar 23, 2026 10:44 AM ISTRead More
- Advertisement -
Recent Posts
Most Popular
ਪੁਲਿਸ ਦੀ ਵੱਡੀ ਕਾਮਯਾਬੀ: 21.299 KG ਹੈਰੋਇਨ, 970 ਗ੍ਰਾਮ ICE ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ...
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), ਇੱਕ...
Punjab: ਨਸ਼ੇ ਦੀ ਓਵਰਡੋਜ਼ ਨਾਲ 28 ਸਾਲਾ ਨੌਜਵਾਨ ਦੀ ਮੌਤ |
ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਵਿੱਚ ਇੱਕ 28 ਸਾਲਾ ਵਿਅਕਤੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸਦੇ ਪਰਿਵਾਰਕ ਮੈਂਬਰਾਂ...
arvind-kejriwal-reacts-to-pm-modi-and-sukhbir-badal-meeting |
PM ਮੋਦੀ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਇੱਕ ਅਜਿਹੀ ਪੋਸਟ ਕੀਤੀ, ਜਿਸ ਨੇ ਸਿਆਸੀ ਚਰਚਾ ਨੂੰ ਹੋਰ ਤੇਜ਼ ਕਰ...
‘ਕੈਨੇਡਾ ‘ਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ...
Tਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ...
ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਬਣੇ ਮਹਿਲਾਵਾਂ ਲਈ ਆਸ ਦੀ ਕਿਰਨ, 2 ਸਾਲਾਂ...
ਡੀਜੀਪੀ ਨੇ ਦੱਸਿਆ ਕਿ ਮੋਹਾਲੀ ਵਿੱਚ ਇੱਕ ਮਹਿਲਾ ਆਪਣੇ ਪਤੀ ਵੱਲੋਂ ਸਰੀਰਕ ਤਸ਼ੱਦਦ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸਾਂਝ ਰਾਹਤ ਕੇਂਦਰ...















